ਕਮੀਸ਼ਨਰੇਟ ਜਲੰਧਰ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਵਿਡੀ ਜ਼ੋਰਦਾਰ ਮੁਹਿੰਮ

by Sandeep Verma
0 comment
Trident AD

ਜਲੰਧਰ : ਮਾਨਯੋਗ ਕਮਿਸ਼ਨਰ ਆਫ ਪੁਲਿਸ ਜਲੰਧਰ ਕੁਲਦੀਪ ਸਿੰਘ ਚਾਹਲ ਆਈਪੀਐਸ, ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਵਿਡੀ ਜ਼ੋਰਦਾਰ ਮੁਹਿੰਮ ਦੇ ਤਹਿਤ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਕਮੀਸ਼ਨਰੇਟ ਜਲੰਧਰ ਦੇ ਥਾਣਾ ਸਦਰ ਦੀ ਹਦੂਰ ਅੰਦਰ ਪੈਂਦੇ ਪਿੰਡ ਲੱਖਣਪਾਲ ਦੇ ਮੋਹਤਬਰ ਸਜਣ ਅਤੇ ਪਿੰਡ ਵਾਸੀ ਆਮ ਜਨ ਸਮੂਹ ਨਾਲ ਸਾਂਝ ਭਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ  ਜਗਮੋਹਨ ਸਿੰਘ ਪੀਪੀਐਸ, ਡੀਸੀਪੀ ਸਿਟੀ ਅਤੇ ਹਰਸ਼ਪ੍ਰੀਤ ਸਿੰਘ ਪੀਪੀਐਸ, ਏਸੀਪੀ ਕੈਂਟ ਮੌਜੂਦ ਸਨ। IMG 20230830 WA0501    ਮਾਣਯੋਗ ਕਮਿਸ਼ਨਰ ਸਾਹਿਬ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਨਸ਼ੇ ਦਾ ਖਾਤਮਾ ਕਰਨ ਲਈ ਆਪ ਸਭਨਾ ਦੇ ਸਹਿਯੋਗ ਦੀ ਜ਼ਰੂਰਤ ਹੈ। ਪੁਲਿਸ ਆਪ ਦੀ ਸੇਵਾ ਵਿੱਚ 24 ਘੰਟੇ ਹਾਜਰ ਹੈ। ਆਪ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਦੀ ਸੂਚਨਾ ਪੁਲਿਸ ਅਫਸਰਾਂਨ ਨੂੰ ਦਿਓ। ਆਪ ਦਾ ਨਾਮ ਗੁਪਤ ਰੱਖਿਆ ਜਾਵੇਗਾ। ਜੇ ਕੋਈ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਦਾ ਇਲਾਜ ਸਰਕਾਰੀ ਤੌਰ ਤੇ ਕਰਵਾ ਕੇ ਦਿੱਤਾ ਜਾਵੇਗਾ। ਪਿੰਡ ਵਾਸੀਆਂ ਵੱਲੋਂ ਪੁਲਿਸ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਹੈ।

Trident AD
Trident AD

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786