ਜਲੰਧਰ ਵਿੱਚ ਦਿਨ ਦਿਹਾੜੇ ਲੁੱਟ ਖੋਹ ਦੀਆਂ ਵਾਰਦਾਤਾਂ ਦਿਨੋ ਦਿਨ ਵਧਦੀਆਂ ਜਾ ਰਹੀਆਂ ਹਨ I ਲਾਅ ਐਂਡ ਆਰਡਰ ਦੀ ਵਿਵਸਥਾ ਬੁਰੀ ਤਰ੍ਹਾਂ ਫੇਲ ਹੈ I ਲੁੱਟ ਖੋਹ ਦੀਆਂ ਵਾਰਦਾਤਾਂ, ਗੰਨ ਪੁਆਇੰਟ ਤੇ ਖੋਹ ਦੀਆਂ ਵਾਰਦਾਤਾਂ ਹੋਣ, ਚਾਹੇ ਗੋਲੀਕਾਂਡ ਦੀਆਂ ਵਾਰਦਾਤਾਂ ਹੋਣ I ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ I ਲੋਕ ਇਹੋ ਜਿਹਾ ਬਦਲਾਅ ਲਿਆ ਕੇ ਪਛਤਾ ਰਹੇ ਹਨ I ਕਾਂਗਰਸ ਪਾਰਟੀ ਸੋਮਵਾਰ ਨੂੰ ਸ਼ਾਮ 5 ਵਜੇ ਕਾਂਗਰਸ ਭਵਨ ਤੋਂ ਪੁਲਸ ਕਮਿਸ਼ਨਰ ਦਫਤਰ ਤਕ ਕੈਂਡਲ ਮਾਰਚ ਕਰੇਗੀ ਤਾਂ ਜ਼ੋ ਕਿ ਕੁੰਭਕਰਨੀ ਨੀਂਦ ਸੁੱਤੇ ਹੋਏ ਪ੍ਰਸ਼ਾਸਨ ਨੂੰ ਜਗਾਇਆ ਜਾ ਸਕੇ I