ਨੈਸ਼ਨਲ ਲੋਕ ਅਦਾਲਤ ਸ਼ਨੀਵਾਰ ਨੂੰ

by Sandeep Verma
0 comment

ਜਲੰਧਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੱਲ 9 ਦਸੰਬਰ ਨੂੰ ਜੁਡੀਸ਼ੀਅਲ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਲੰਬਿਤ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਬਿਜਲੀ ਕਾਨੂੰਨ ਦੇ ਕੰਪਾਂਊਂਡੇਬਲ, ਟ੍ਰੈਫਿਕ ਚਲਾਨ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਭਾਰਤ ਸੰਚਾਰ ਨਿਗਮ ਅਤੇ ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮਕਸਦ ਲੋਕਾਂ ਨੂੰ ਜਲਦ ਅਤੇ ਸਸਤਾ ਨਿਆਂ ਦੁਆਉਣਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਫੈਸਲੇ ਖਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਫੈਸਲੇ ਕਰਵਾਉਣ ਨਾਲ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ।ਇਸ ਮੌਕੇ ਇੰਚਾਰਜ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਅਮਿਤ ਕੁਮਾਰ ਗਰਗ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਸਮੇਂ ਸਮੇਂ ’ਤੇ ਇਹ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਆਪਸੀ ਗੱਲਬਾਤ ਰਾਹੀਂ ਸਮਝੌਤਾ ਹੋ ਕੇ ਸੁਚੱਜੇ ਹੱਲ ਰਾਹੀਂ ਝਗੜੇ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।

Trident AD Trident AD
Trident AD
Trident AD Trident AD Trident AD Trident AD Trident AD

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page