ਜਲੰਧਰ . ਧੰਨ ਧੰਨ ਬਾਬਾ ਦੀਪ ਸਿੰਘ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਚੋਪਹਿਰਾ ਸਮਾਗਮ ਹਰ ਐਤਵਾਰ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਦੋਆਬੇ ਦੇ ਕੇਂਦਰੀ ਅਸਥਾਨ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਕਰਵਾਏ ਜਾ ਰਹੇ ਹਨ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਨਿਰਮਲ ਸਿੰਘ ਬੇਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਹਰ ਹਫ਼ਤੇ ਸੰਗਤਾਂ ਦੀ ਆਮਦ ਵਿਚ ਭਾਰੀ ਵਾਧਾ ਹੋ ਰਿਹਾ ਹੈ ਸੰਗਤਾਂ ਆਪਣੇ ਦੁੱਖ ਦਰਦ ਦੂਰ ਕਰਣ ਅਤੇ ਆਪਣੀਆਂ ਅਰਦਾਸਾਂ ਪੂਰੀਆਂ ਕਰਵਾਉਣ ਲਈ ਸੰਗਤੀ ਰੂਪ ਵਿੱਚ ਗੁਰਬਾਣੀ ਦੇ ਜਾਪ ਕਰਦੀਆਂ ਹਨ ਅਤੇ ਅਰਦਾਸ ਵਿੱਚ ਸ਼ਾਮਿਲ ਹੁੰਦੀਆਂ ਹਨ। ਸੰਗਤਾਂ ਦੀ ਸ਼ਰਧਾ ਭਾਵਨਾ ਅਤੇ ਭਾਰੀ ਆਮਦ ਨੂੰ ਦੇਖਦੇ ਹੋਏ ਪ੍ਰਬੰਧਕ ਕਮੇਟੀ ਵੱਲੋਂ ਹੋਰ ਜਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਸਮਾਪਤੀ ਤੇ ਗੁਰੂ ਕੇ ਲੰਗਰ, ਫਰੂਟ, ਮਿਠਾਈ ਆਦਿਕ ਪ੍ਰਸ਼ਾਦ ਅਤੁੱਟ ਵਰਤਾਏ ਗਏ।ਇਸ ਮੌਕੇ ਗੁਰਵਿੰਦਰ ਸਿੰਘ ਪਰੂਥੀ, ਗੁਰਜੀਤ ਸਿੰਘ ਟੱਕਰ , ਬਾਵਾ ਗਾਬਾ, ਭਾਈ ਬਲਬੀਰ ਸਿੰਘ, ਭਾਈ ਸੁਖਦੇਵ ਸਿੰਘ, ਕਰਨ ਵਧਵਾ, ਸਿਮਰਤ ਬੰਟੀ, ਜਸਕੀਰਤ ਸਿੰਘ ਜੱਸੀ, ਹਰਸਿਮਰਨ ਧੰਜਲ, ਮਨਕੀਰਤ ਸਿੰਘ, ਜਸਕਰਨ ਸਿੰਘ, ਹਰਸਿਮਰਨ ਚਾਵਲਾ, ਗੁਰਨੀਤ ਸਿੰਘ, ਅਨਮੋਲ ਸਿੰਘ, ਦ੍ਰਿਸ਼ਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਭਵਜੋਤ ਸਿੰਘ, ਸਤਿੰਦਰ ਸਿੰਘ, ਹੁਕਮ ਸਿੰਘ ਆਦਿ ਸੇਵਾਵਾਂ ਨਿਭਾ ਰਹੇ ਸਨ।