ਚੌਪਹਿਰਾ ਸਮਾਗਮ ਚ ਸੰਗਤਾ ਦੀ ਹਰ ਹਫ਼ਤੇ ਵੱਧ ਰਹੀ ਹੈ ਹਾਜ਼ਰੀ ਪ੍ਰਬੰਧਕਾਂ ਵਲੋਂ ਸੰਗਤਾਂ ਅਤੇ ਸੇਵਾ ਨਿਭਾਉਣ ਵਾਲਿਆ ਦਾ ਧੰਨਵਾਦ

by Sandeep Verma
0 comment
Trident News Trident News

ਜਲੰਧਰ : ਧੰਨ ਧੰਨ ਬਾਬਾ ਦੀਪ ਸਿੰਘ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਚੋਪਹਿਰਾ ਸਮਾਗਮ ਹਰ ਐਤਵਾਰ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਦੋਆਬੇ ਦੇ ਕੇਂਦਰੀ ਅਸਥਾਨ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਕਰਵਾਏ ਜਾ ਰਹੇ ਹਨ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਨਿਰਮਲ ਸਿੰਘ ਬੇਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਹਰ ਹਫ਼ਤੇ ਸੰਗਤਾਂ ਦੀ ਆਮਦ ਵਿਚ ਭਾਰੀ ਵਾਧਾ ਹੋ ਰਿਹਾ ਹੈ ਸੰਗਤਾਂ ਆਪਣੇ ਦੁੱਖ ਦਰਦ ਦੂਰ ਕਰਣ ਅਤੇ ਆਪਣੀਆਂ ਅਰਦਾਸਾਂ ਪੂਰੀਆਂ ਕਰਵਾਉਣ ਲਈ ਸੰਗਤੀ ਰੂਪ ਵਿੱਚ ਗੁਰਬਾਣੀ ਦੇ ਜਾਪ ਕਰਦੀਆਂ ਹਨ ਅਤੇ ਅਰਦਾਸ ਵਿੱਚ ਸ਼ਾਮਿਲ ਹੁੰਦੀਆਂ ਹਨ। IMG 20240317 WA0758ਸੰਗਤਾਂ ਦੀ ਸ਼ਰਧਾ ਭਾਵਨਾ ਅਤੇ ਭਾਰੀ ਆਮਦ ਨੂੰ ਦੇਖਦੇ ਹੋਏ ਪ੍ਰਬੰਧਕ ਕਮੇਟੀ ਵੱਲੋਂ ਹੋਰ ਜਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਬੰਧਕਾਂ ਵਲੋਂ ਸੰਗਤਾਂ ਅਤੇ ਸੇਵਾ ਨਿਭਾਉਣ ਵਾਲੇ ਪਰਿਵਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਪ੍ਰਬੰਧਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 7 ਅਪ੍ਰੈਲ ਨੂੰ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ ਵੱਧ ਤੋਂ ਵੱਧ ਸੰਗਤਾਂ ਗੁਰੂ ਵਾਲੀਆਂ ਬਣਨ। ਸਮਾਪਤੀ ਤੇ ਗੁਰੂ ਕੇ ਲੰਗਰ, ਫਰੂਟ, ਪਕੌੜੇ,ਮਿਠਾਈ ਆਦਿਕ ਪ੍ਰਸ਼ਾਦ ਅਤੁੱਟ ਵਰਤਾਏ ਗਏ।IMG 20240317 WA0757 ਇਸ ਮੌਕੇ ਗੁਰਜੀਤ ਸਿੰਘ ਟੱਕਰ, ਜਸਪ੍ਰੀਤ ਸਿੰਘ ਗੁਲਾਟੀ, ਭਾਈ ਬਲਬੀਰ ਸਿੰਘ, ਭਾਈ ਸੁਖਦੇਵ ਸਿੰਘ, ਤਲਵਿੰਦਰ ਸਿੰਘ, ਸਿਮਰਤ ਬੰਟੀ, ਗੁਰਨੀਤ ਸਿੰਘ, ਹਰਮਨ ਸਿੰਘ, ਪ੍ਰਭਗੁਣ ਸਿੰਘ, ਦ੍ਰਿਸ਼ਪ੍ਰਰੀਤ ਸਿੰਘ, ਅਰਸ਼ਦੀਪ ਸਿੰਘ, ਜਸਦੀਪ ਸਿੰਘ, ਸੁਰਪ੍ਰੀਤ ਸਿੰਘ, ਸਤਿੰਦਰ ਸਿੰਘ, ਅਨਮੋਲ ਸਿੰਘ, ਗਗਨ ਸਿੰਘ, ਕਰਨ ਵਧਵਾ ਅਤੇ ਜਸਕੀਰਤ ਸਿੰਘ ਜੱਸੀ ਨੇ ਸੇਵਾਵਾਂ ਨਿਭਾਈਆਂ।

You Might Be Interested In
Trident News Trident News Trident News Trident News Trident News
Trident News Trident News Trident News Trident News Trident News Trident News Trident News Trident News

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page