2 ਅਪ੍ਰੈਲ ਨੂੰ ਗੁ ਦੀਵਾਨ ਅਸਥਾਨ ਵਿਖੇ ਹੋਣਗੇ ਗੁਰਮਤਿ ਸਮਾਗਮ ਭਾਈ ਅਨੰਤਵੀਰ ਸਿੰਘ ਯੂ ਐਸ ਏ ਵਾਲੇ ਭਰਨਗੇ ਹਾਜਰੀ

by Sandeep Verma
0 comment
Trident AD

ਜਲੰਧਰ : ਦੋਆਬੇ ਦੇ ਕੇਂਦਰੀ ਅਸਥਾਨ ਗੁ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਹੋਲਾ ਮਹੱਲਾ ਅਤੇ ਵਿਸਾਖੀ ਨੂੰ ਸਮਰਪਿਤ 2 ਅਪ੍ਰੈਲ ਦਿਨ ਮੰਗਲਵਾਰ ਨੂੰ ਵਿਸ਼ੇਸ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਵਿਚ ਰਾਤ ਦੇ ਦੀਵਾਨ ਚ ਭਾਈ ਬਲਬੀਰ ਸਿੰਘ ਜੀ ਹਜੂਰੀ ਰਾਗੀ ਅਤੇ ਭਾਈ ਜਸਕਬੀਰ ਸਿੰਘ ਕੀਰਤਨ ਦੀ ਹਾਜਰੀ ਭਰਨਗੇ ਤੇ ਉਚੇਹੇ ਤੌਰ ਤੇ ਭਾਈ ਅਨੰਤਵੀਰ ਸਿੰਘ ਯੂ ਐਸ ਏ ਵਾਲੇ ਕੀਰਤਨ ਦੀ ਹਾਜਰੀ ਭਰਕੇ ਸੰਗਤਾ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰਨਗੇ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ, ਨਿਰਮਲ ਸਿੰਘ ਬੇਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਗੁਰਦਵਾਰਾ ਦੀਵਾਨ ਅਸਥਾਨ ਵਿਖੇ ਹਰ ਐਤਵਾਰ ਚੌਪਹਿਰਾ ਸਮਾਗਮ ਕਰਵਾਏ ਜਾਂਦੇ ਹਨ ਜਿਨ੍ਹਾਂ ਵਿਚ ਸੈਂਕੜੇ ਸੰਗਤਾਂ ਗੁਰਬਾਣੀ ਦੇ ਜਾਪ ਕਰਕੇ ਜੀਵਨ ਸਫਲਾ ਕਰ ਰਹੀਆਂ ਹਨ। ਉਨ੍ਹਾਂ ਅੱਗੇ ਦਸਦਿਆਂ ਕਿਹਾ ਕਿ 2 ਅਪ੍ਰੈਲ ਨੂੰ ਹੋਲਾ ਮਹੱਲਾ ਅਤੇ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗ਼ਮ ਸ਼ਾਮ 7 ਤੋਂ ਰਾਤ 10 ਵਜੇ ਤੱਕ ਕਰਵਾਏ ਜਾ ਰਹੇ ਹਨ। ਪ੍ਰਬੰਧਕਾਂ ਨੇ ਸੰਗਤਾਂ ਨੂੰ ਸਮਾਗਮ ਵਿਚ ਪ੍ਰੀਵਾਰਾਂ ਸਹਿਤ ਸ਼ਾਮਿਲ ਹੋਣ ਦੀ ਬੇਨਤੀ ਕਰਦਿਆਂ ਕਿਹਾ ਕਿ ਸੰਗਤਾਂ ਦੇ ਅਥਾਹ ਸਹਿਯੋਗ ਨਾਲ ਹੀ ਇੰਨੇ ਵੱਡੇ ਉਪਰਾਲੇ ਨੇਪਰੇ ਚੱੜਦੇ ਹਨ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਗੁਰਜੀਤ ਸਿੰਘ ਟੱਕਰ, ਹਰਮੋਹਿੰਦਰ ਸਿੰਘ, ਸਰਬਜੀਤ ਸਿੰਘ ਬੇਦੀ, ਬਾਵਾ ਗਾਬਾ, ਅਮਨਦੀਪ ਸਿੰਘ, ਪ੍ਰਭਪ੍ਰੀਤ ਸਿੰਘ, ਜਸਕੀਰਤ ਸਿੰਘ ਜੱਸੀ, ਸਤਿੰਦਰ ਸਿੰਘ, ਕਰਨ ਵਧਵਾ, ਜਸਕਰਨ ਸਿੰਘ, ਹਰਮਨ ਸਿੰਘ, ਗੁਰਨੀਤ ਸਿੰਘ, ਡਿਸਪ੍ਰਰੀਤ ਸਿੰਘ, ਪ੍ਰਭਗੁਣ ਸਿੰਘ, ਭਵਜੋਤ ਸਿੰਘ ਆਦਿ ਸ਼ਾਮਿਲ ਸਨ।

Trident AD
Trident AD

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786