ਜਲੰਧਰ ਉੱਤਰੀ ਹਲਕੇ ਦੇ ਲੋਕਾਂ ਨੇ ਚਰਨਜੀਤ ਚੰਨੀ ਨੂੰ ਹੱਥ ਖੜ੍ਹੇ ਕਰ ਦਿੱਤਾ ਸਮਰਥਨ ਤੇ ਵੱਡੀ ਲੀਡ ਦੇਣ ਦਾ ਕੀਤਾ ਐਲਾਨ

by Sandeep Verma
0 comment
Trident AD
Trident AD

ਜਲੰਧਰ : ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਤਵਾਰ ਨੂੰ ਜਲੰਧਰ ਉੱਤਰੀ ਹਲਕੇ ਦੇ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਹਲਕੇ ਦੇ ਗਾਂਧੀ ਕੈਂਪ,ਅਮਨ ਨਗਰ,ਕੋਟ ਕ੍ਰਿਸ਼ਨ ਚੰਦ ਤੇ ਬੜਿੰਗ ਵਿੱਚ ਹੋਈਆਂ ਚੋਣ ਮੀਟਿੰਗਾਂ ਦੌਰਾਨ ਚਰਨਜੀਤ ਸਿੰਘ ਚੰਨੀ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ‘ਤੇ ਇੰਨ੍ਹਾਂ ਮੀਟਿੰਗਾਂ ਦੌਰਾਨ ਹਾਜ਼ਰ ਹੋਏ ਵੱਡੀ ਗਿਣਤੀ ਵਿੱਚ ਲੋਕਾਂ ਨੇ ਹੱਥ ਖੜ੍ਹੇ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਸਮਰਥਨ ਦਿੱਤਾ ਤੇ ਵੱਡੀ ਲੀਡ ਨਾਲ ਜਿਤਾਉਣ ਦਾ ਐਲਾਨ ਕੀਤਾ।IMG 20240505 WA0469 ਇੰਨ੍ਹਾਂ ਵੱਖ-ਵੱਖ ਮੀਟਿੰਗਾਂ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਜਿੰਨਾਂ ਵਿੱਚ ਵਿਧਾਇਕ ਬਾਵਾ ਹੈਨਰੀ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਵਤਾਰ ਹੈਨਰੀ, ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੇ ਹਾਜ਼ਰੀ ਭਰੀ।ਬੜਿੰਗ ਦੇ ਵਿੱਚ ਹੋਈ ਮੀਟਿੰਗ ਦੌਰਾਨ ਕੌਂਸਲਰ ਪ੍ਰਵੀਨ ਕੁਮਾਰ ਦੇ ਪਤੀ ਮਨੂੰ ਬੜਿੰਗ ਨੇ ਕਾਂਗਰਸ ਵਿੱਚ ਘਰ ਵਾਪਸੀ ਕੀਤੀ ਅਤੇ ਇਸ ਦੌਰਾਨ ਭਾਜਪਾ ਤੇ ਆਮ ਆਦਮੀ ਪਾਰਟੀ ਛੱਡ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਤੇ ਉਕਤ ਸਾਰੇ ਸੀਨੀਅਰ ਕਾਂਗਰਸ ਪਾਰਟੀ ਦੇ ਨੇਤਾਵਾਂ ਨੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਹਨਾਂ ਮੀਟਿੰਗਾਂ ਦੌਰਾਨ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਬਹੁਤ ਜ਼ਰੂਰੀ ਹੈ ਨਹੀਂ ਤਾਂ ਦੇਸ਼ ਦੇ ਲੋਕਤੰਤਰ ਨੂੰ ਵੱਡਾ ਖ਼ਤਰਾ ਹੈ ਤੇ ਅੱਜ ਕਾਂਗਰਸ ਨੂੰ ਜਿਤਾਉਣਾ ਸਮੇਂ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਭਾਜਪਾ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰ ਪੰਜਾਬ ਦੀ ਅਰਥ ਵਿਵਸਥਾ ਨੂੰ ਢਾਅ ਲਗਾਉਣਾ ‘ਤੇ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ।IMG 20240505 WA0466ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਧਰਮ ਅਤੇ ਜਾਤ ਦੇ ਨਾਮ ਤੇ ਵੋਟ ਨਹੀਂ ਮੰਗਦੀ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਲੰਧਰ ਹਲਕੇ ਵਿੱਚ ਵਿਕਾਸ ਸਮੇਤ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਕੰਮ ਕੀਤੇ ਜਾਣਗੇ। ਉਹਨਾਂ ਕਿਹਾ ਕਿ ਜਲੰਧਰ ਵਿੱਚ ਏਮਜ਼ ਤੇ ਪੀ.ਜੀ.ਆਈ ਵਰਗੇ ਵੱਡੇ ਸਰਕਾਰੀ ਹਸਪਤਾਲ ਦੀ ਵੱਡੀ ਜ਼ਰੂਰਤ ਹੈ ਤੇ ਉਹ ਇਹ ਕੰਮ ਜ਼ਰੂਰ ਕਰਕੇ ਦਿਖਾਉਣਗੇ। ਉਹਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਕੰਮ ਕਰਦਿਆਂ ਜਿੱਥੇ ਕਿ ਸਕੂਲਾਂ ਵਿੱਚ ਵੱਡੇ ਸੁਧਾਰ ਕੀਤੇ ਜਾਣਗੇ ਉੱਥੇ ਹੀ ਹਲਕੇ ਵਿੱਚ ਬਾਬਾ ਸਾਹਿਬ ਡਾ.ਭੀਮ ਰਾਉ ਅੰਬੇਡਕਰ ਜੀ ਦੇ ਨਾਮ ‘ਤੇ ਸਰਕਾਰੀ ਯੂਨੀਵਰਸਿਟੀ ਵੀ ਬਣਾਉਣਾ ਉਹਨਾਂ ਦਾ ਮੁੱਖ ਟੀਚਾ ਰਹੇਗਾ ਜਿਸਦਾ ਨੌਜਵਾਨਾ ਨੂੰ ਵੱਡਾ ਫ਼ਾਇਦਾ ਮਿਲੇਗਾ। ਉਹਨਾਂ ਕਿਹਾ ਕਿ ਹਲਕੇ ਵਿੱਚ ਰੋਜ਼ਗਾਰ ਦੇ ਸਾਧਨ ਪੈਦਾ ਕਰਨਾ ਵੀ ਉੱਨਾਂ ਦਾ ਏਜੰਡਾ ਹੈ।ਚੰਨੀ ਨੇ ਕਿਹਾ ਕਿ ਉਹ ਜਲੰਧਰ ਹਲਕੇ ਵਿੱਚ ਚੰਗੇ ਪਾਰਕ,ਗਰਾਉਂਡ ਤੇ ਹੋਰ ਵਿਕਾਸ ਦਾ ਮਾਡਲ ਲੈ ਕੇ ਆਏ ਹਨ ਤੇ ਜਲੰਧਰ ਦੇ ਉਦਯੋਗਾਂ ਨੂੰ ਵੀ ਉੱਚਾ ਚੁੱਕਣ ਲਈ ਕੰਮ ਕੀਤੇ ਜਾਣਾ ਉਹਨਾਂ ਦੇ ਏਜੰਡੇ ਵਿੱਚ ਸ਼ਾਮਲ ਹੈ। ਸ. ਚੰਨੀ ਨੇ ਕਿਹਾ ਕਿ ਅੱਜ ਜਲੰਧਰ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਤੇ ਜਲੰਧਰ ਹਲਕੇ ਦੇ ਲੋਕ ਅੱਜ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਤਿਆਰ ਲਈ ਤਿਆਰ ਬੈਠੇ ਹਨ ‘ਤੇ ਲੋਕ ਦਲ ਬਦਲੂ ਨੇਤਾਵਾਂ ਤੋਂ ਅੱਕ ਚੁੱਕੇ ਹਨ। ਇਸ ਦੌਰਾਨ ਵਿਧਾਇਕ ਬਾਵਾ ਹੈਨਰੀ,ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਵਤਾਰ ਹੈਨਰੀ, ਰਾਜ ਕੁਮਾਰ ਵੇਰਕਾ, ਜਿਲਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਤੇ ਸਾਬਕਾ ਮੇਅਰ ਜਗਦੀਸ਼ ਰਾਜਾ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਚਰਨਜੀਤ ਸਿੰਘ ਚੰਨੀ ਨੂੰ ਕੇਂਦਰ ਵਿੱਚ ਵੱਡੀ ਵਜ਼ੀਰੀ ਮਿਲੇਗੀ ਅਤੇ ਚੰਨੀ ਜਲੰਧਰ ਹਲਕੇ ਦੀ ਨੁਹਾਰ ਬਦਲ ਦੇਣਗੇ।ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਡੇਰਾ ਰਾਧਾ ਸੁਆਮੀ,ਗੋਲਕ ਨਾਥ ਮੈਮੋਰੀਅਲ ਚਰਚ,ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਅਤੇ ਸ਼੍ਰੋਮਣੀ ਸਤਿਗੁਰੂ ਕਬੀਰ ਮੰਦਿਰ ਵਿਖੇ ਹਾਜ਼ਰੀ ਭਰੀ। ਇਹਨਾਂ ਚੋਣ ਮੀਟਿੰਗਾਂ ਦੋਰਾਨ ਕੌਂਂਸਲਰ ਪਵਨ ਕੁਮਾਰ, ਸਰਫੋ ਦੇਵੀ, ਰਾਕੇਸ਼ ਕੁਮਾਰ ਗੰਨੂੰ, ਮਾਈਕ ਖੋਸਲਾ,ਅੰਜਲੀ ਭਗਤ,ਬਿਸ਼ੰਬਰ ਭਗਤ,ਕੁਲਦੀਪ ਭੁੱਲਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਲੋਕ ਹਾਜ਼ਰ ਰਹੇ।

Snow
Forest
Mountains
Snow
Forest
the trident news the trident news the trident news the trident news the trident news

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page