ਲੀਡਰਾਂ ਦੀ ਸਰਪ੍ਰਸਤੀ ਨਾਲ ਵਿੱਕ ਰਹੇ ਨਸ਼ੇ ਦੀ ਨਿਰਪੱਖ ਜਾਂਚ ਹੋਵੇ ਤਾਂ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਜਾਵੇਗਾ : ਚਰਨਜੀਤ ਸਿੰਘ ਚੰਨੀ

by Sandeep Verma
0 comment
Trident News Trident News

ਜਲੰਧਰ/ਫਿਲੌਰ : ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਫਿਲੌਰ ਦੇ ਵਿੱਚ ਪਕੜੇ ਨਸ਼ੇ ਦੇ ਸਮਾਨ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਛਤਰ ਛਾਇਆ ਹੈ ਤੇ ਇਸ ਦੀ ਨਿਰਪੱਖ ਜਾਂਚ ਕੀਤੀ ਤਾਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਸਾਫ਼ ਹੋ ਜਾਵੇਗਾ। ਸ.ਚਰਨਜੀਤ ਸਿੰਘ ਚੰਨੀ ਅੱਜ ਫਿਲੌਰ ਹਲਕੇ ਦੇ ਦੌਰੇ ‘ਤੇ ਸਨ ਤੇ ਇਸ ਦੋਰਾਨ ਉਹਨਾਂ ਵੱਖ-ਵੱਖ ਚੋਣ ਮੀਟਿੰਗਾਂ ਕਰ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ।ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਵਿੱਚ ਇੱਕ ਗੱਲ ਪੂਰੀ ਤਰ੍ਹਾਂ ਨਾਲ ਸਾਫ਼ ਹੋ ਚੁੱਕੀ ਹੈ ਕਿ ਇੱਥੇ ਨਸ਼ੇ ਦੀ ਤਸਕਰੀ ਵਿੱਚ ਰਾਜਨੀਤਕ ਨੇਤਾਵਾਂ ਦੀ ਸਰਪ੍ਰਸਤੀ ਹੈ ਤੇ ਇਸ ਸਰਪ੍ਰਸਤੀ ਦੀ ਪੰਡਾਂ ਜਦੋ ਉਹਨਾਂ ਵੱਲੋਂ ਪੰਡਾਂ ਖੋਲੀਆਂ ਜਾ ਰਹੀਆਂ ਹਨ ਤਾਂ ਹੁਣ ਨਸ਼ਾ ਵੀ ਪਕੜਿਆ ਜਾ ਰਿਹਾ ਹੈ। ਜਦ ਕਿ ਇਸ ਤੋਂ ਪਹਿਲਾਂ ਨੌਜਵਾਨੀ ਨੂੰ ਖ਼ਤਮ ਕਰਨ ਤੇ ਆਪਣੇ ਖ਼ਜ਼ਾਨੇ ਭਰਨ ਰਾਜਨੀਤਕ ਨੇਤਾ ਨਸ਼ੇ ਦੇ ਕਾਰੋਬਾਰ ਵਿੱਚ ਆਪਣੇ ਪੈਰ ਪਸਾਰੇ ਹਨ।ਸ.ਚੰਨੀ ਨੇ ਕਿਹਾ ਉਹਨਾਂ ਜਲੰਧਰ ਲੋਕਾਂ ਨੂੰ ਨਸ਼ਾ ਖਤਮ ਕਰਨ ਦਾ ਭਰੋਸਾ ਦਿੱਤਾ ਹੈ ਤੇ ਉਹ ਲੋਕਾਂ ਦਾ ਭਰੋਸਾ ਤੋੜਨਗੇ ਨਹੀ। ਉਹਨਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਅੱਜ ਨਸ਼ੇ ਵਰਗੀ ਅਲਾਹਮਤ ਨੂੰ ਖ਼ਤਮ ਕਰਨ ਬਹੁਤ ਜ਼ਰੂਰੀ ਹੈ ਤੇ ਉਹ ਇਸ ਅਲਾਹਮਤ ਨੂੰ ਜੜੋਂ ਖ਼ਤਮ ਕਰਨ ਲਈ ਕੰਮ ਕਰਨਗੇ ਜਿਸਦੇ ਨਤੀਜੇ ਲੋਕਾਂ ਸਾਹਮਣੇ ਆਉਣੇ ਵੀ ਸ਼ੁਰੂ ਹੋ ਗਏ ਹਨ। ਸ.ਚੰਨੀ ਨੇ ਕਿਹਾ ਕਿ ਫਿਲੌਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾ ਦਾ ਵੀ ਨਿਪਟਾਰਾ ਕੀਤਾ ਜਾਵੇਗਾ ਤੇ ਇਥੇ ਵੀ ਯੋਜਨਾਬੱਧ ਤਰੀਕੇ ਨਾਲ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਈ ਯੋਜਵਾਨਾਵਾਂ ਦੇ ਤਹਿਤ ਲੋਕਾਂ ਵਿਕਾਸ ਕਾਰਜ ਤੇ ਨਵੇਂ ਪ੍ਰੋਜੇਕਟ ਲਿਆਦੇ ਜਾ ਸਕਦੇ ਹਨ ਤੇ ਉੱਨਾਂ ਦੀ ਕੋਸ਼ਿਸ਼ ਰਹੇਗੀ ਕਿ ਇੱਥੇ ਰੋਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣ। ਉਹਨਾਂ ਕਿਹਾ ਕਿ ਜਲੰਧਰ ਦੇ ਉਦਯੋਗਾਂ ਨੂੰ ਮਜ਼ਬੂਤ ਕਰਨਾ ਵੀ ਜ਼ਰੂਰੀ ਤੇ ਜੇਕਰ ਇਹ ਉਦਯੋਗ ਮਜ਼ਬੂਤ ਹੋਣਗੇ ਤਾਂ ਬੇਰੋਜ਼ਗਾਰੀ ਘਟੇਗੀ।

You Might Be Interested In
Trident News Trident News Trident News Trident News Trident News
Trident News Trident News Trident News Trident News Trident News Trident News Trident News Trident News

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page