ਜਲੰਧਰ : ਜਲੰਧਰ ਦੀਆਂ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਦੀ ਇਕ ਜ਼ਰੂਰੀ ਮੀਟਿੰਗ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਹੋਈ ਜਿਸ ਵਿਚ ਅਜੋਕੇ ਦੌਰ ਵਿੱਚ ਸਿੱਖੀ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਨੁਮਾਇੰਦਿਆਂ ਨੇ ਪਾਰਲੀਮੈਂਟ ਚੋਣਾਂ ਵਿੱਚ ਜਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਪਾਰਟੀਆਂ ਦਾ ਸਾਥ ਨਿਭਾਉਣ ਦਾ ਫੈਂਸਲਾ ਲਿਆ ਜਿਹੜੀਆਂ ਸਿੱਖ ਕੌਮ ਦੇ ਮੁੱਦਿਆਂ ਜਿਵੇਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਕਾਨੂੰਨ, ਸਿੱਖ ਨੌਜਵਾਨਾਂ ਤੇ ਐਨ ਐਸ ਏ, ਕਬਜੇ ਵਿੱਚ ਲਏ ਗੁਰੂ ਘਰਾਂ ਦੀ ਵਾਪਸੀ ਅਤੇ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਦੇ ਵਿਰੋਧ ਵਿਚ ਸਿੱਖ ਧਰਮ ਦਾ ਸਾਥ ਨਿਭਾਉਣਗੀਆਂ। ਇਸ ਮੌਕੇ ਕੰਵਲਜੀਤ ਸਿੰਘ ਟੋਨੀ, ਗੁਰਿੰਦਰ ਸਿੰਘ ਮਝੈਲ ਅਤੇ ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਹਰੇਕ ਪਾਰਟੀ ਪ੍ਰਧਾਨ ਨੂੰ ਸਿੱਖੀ ਨੂੰ ਦਰਪੇਸ਼ ਮੁੱਦਿਆਂ ਸੰਬੰਧੀ ਮੈਮੋਰੰਡਮ ਦਿੱਤਾ ਜਾਵੇਗਾ।ਇਸ ਮੌਕੇ ਜਗਜੀਤ ਸਿੰਘ ਖ਼ਾਲਸਾ, ਮੋਹਿੰਦਰਜੀਤ ਸਿੰਘ, ਮੋਹਨ ਸਿੰਘ ਢੀਂਡਸਾ, ਗੁਰਬਖਸ਼ ਸਿੰਘ, ਦਵਿੰਦਰ ਸਿੰਘ ਰਿਆਤ, ਗੁਰਿੰਦਰ ਸਿੰਘ ਮਝੈਲ, ਪ੍ਰਮਿੰਦਰ ਸਿੰਘ, ਗੁਰਮੀਤ ਸਿੰਘ ਬਿੱਟੂ, ਕੁਲਜੀਤ ਸਿੰਘ ਚਾਵਲਾ, ਕੰਵਲਜੀਤ ਸਿੰਘ ਟੋਨੀ, ਜਸਬੀਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਵਿਰਦੀ, ਨਿਰਮਲ ਸਿੰਘ ਬੇਦੀ, ਬਾਬਾ ਜਸਵਿੰਦਰ ਸਿੰਘ ਬਸ਼ੀਰਪੁਰਾ, ਗੁਰਜੀਤ ਸਿੰਘ ਪੋਪਲੀ, ਦਵਿੰਦਰ ਸਿੰਘ ਸੈਂਟਰਲ ਟਾਊਨ, ਹਰਜੀਤ ਸਿੰਘ ਬਾਬਾ ਬਸਤੀ ਸ਼ੇਖ, ਚਰਨਜੀਤ ਸਿੰਘ ਮਿੰਟਾ, ਸੁਰਿੰਦਰ ਸਿੰਘ ਅਰੋੜਾ, ਨਵਦੀਪ ਸਿੰਘ ਗੁਲਾਟੀ, ਸੁਖਵਿੰਦਰ ਸਿੰਘ ਲਾਡੋਵਾਲੀ, ਕੰਵਲਜੀਤ ਸਿੰਘ ਪੱਕਾ ਬਾਗ਼, ਮਨਦੀਪ ਸਿੰਘ ਬਹਿਲ, ਮੱਖਣ ਸਿੰਘ, ਬਲਦੇਵ ਸਿੰਘ, ਜਤਿੰਦਰ ਮਝੈਲ, ਪ੍ਰਦੀਪ ਸਿੰਘ ਵਿੱਕੀ, ਸੁਰਜੀਤ ਸਿੰਘ, ਬਾਵਾ ਗਾਬਾ ਅਤੇ ਜਸਕੀਰਤ ਸਿੰਘ ਜੱਸੀ ਆਦਿ ਸ਼ਾਮਿਲ ਸਨ।