ਗੁਰਦਵਾਰਾ ਦੀਵਾਨ ਅਸਥਾਨ ਵਿਖੇ 6 ਜੂਨ ਸ਼ਹਾਦਤ ਦਿਹਾੜਾ ਮਨਾਇਆ

by Sandeep Verma
0 comment
Trident AD
Trident AD

ਜਲੰਧਰ : . ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਜੂਨ 1984 ਦੇ ਸ਼ਹੀਦਾਂ ਅਤੇ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਂਵਾਲਿਆਂ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਦਿਹਾੜਾ ਮਨਾਇਆ ਗਿਆ। ਇਸ ਮੌਕੇ ਅਰਦਾਸ ਉਪਰੰਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਭੁੰਗਨੀਆਂ ਦੇ ਲੰਗਰ ਲਗਾਏ ਗਏ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਹਰ ਸਿੱਖ ਨੌਜਵਾਨ ਆਪਣੇ ਲਾਸਾਨੀ ਸ਼ਹਾਦਤਾਂ ਭਰੇ ਇਤਿਹਾਸ ਨੂੰ ਯਾਦ ਕਰਕੇ ਗੁਰੂ ਘਰਾਂ ਨਾਲ ਜੁੜ ਕੇ ਸੇਵਾਵਾਂ ਨਿਭਾਵੇ ਅਤੇ ਕੌਮ ਦੀ ਚੜਦੀ ਕਲ੍ਹਾ ਲਈ ਕਾਰਜ ਕਰੇ। ਪ੍ਰਬੰਧਕਾਂ ਨੇ ਆਈਆਂ ਸੰਗਤਾਂ ਅਤੇ ਸੇਵਾ ਕਰਨ ਵਾਲੇ ਪ੍ਰੀਵਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।IMG 20240606 WA0267
ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਸੁਰਿੰਦਰ ਸਿੰਘ ਵਿਰਦੀ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਿੰਦਰ ਸਿੰਘ ਮਝੈਲ, ਕੰਵਲਜੀਤ ਸਿੰਘ ਟੋਨੀ, ਅਮਰਜੀਤ ਸਿੰਘ ਮਿੱਠਾ, ਇੰਦਰਪਾਲ ਸਿੰਘ ਬਸਤੀ ਸ਼ੈਖ਼, ਸੁਖਦੇਵ ਸਿੰਘ ਗਾਂਧੀ, ਕੁਲਜੀਤ ਸਿੰਘ ਚਾਵਲਾ, ਚਰਨਜੀਤ ਸਿੰਘ ਮਿੰਟਾ, ਗੁਰਜੀਤ ਸਿੰਘ ਟੱਕਰ, ਹਰਭਜਨ ਸਿੰਘ, ਗੁਰਜੀਤ ਸਿੰਘ ਪੋਪਲੀ, ਮਨਦੀਪ ਸਿੰਘ ਬੱਲੂ, ਦਵਿੰਦਰ ਸਿੰਘ ਸੈਂਟਰਲ ਟਾਊਨ, ਨਵਦੀਪ ਸਿੰਘ ਗੁਲਾਟੀ, ਸੁਖਵਿੰਦਰ ਸਿੰਘ ਲਾਡੋਵਾਲੀ, ਮੋਹਨ ਸਿੰਘ ਰਤਨ, ਕਰਨੈਲ ਸਿੰਘ, ਪ੍ਰਦੀਪ ਸਿੰਘ ਵਿੱਕੀ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਸਿਮਰਨ ਚੱਢਾ, ਪਰਵਿੰਦਰ ਸਿੰਘ, ਗਗਨਦੀਪ ਸਿੰਘ ਰੈਣੂ, ਹਰਮਨ ਸਿੰਘ, ਬਰਿੰਦਰਪਾਲ ਸਿੰਘ, ਹਰਸ਼ਵਿੰਦਰ ਸਿੰਘ, ਜੈਦੀਪ ਸਿੰਘ, ਪ੍ਰਭਜੋਤ ਸਿੰਘ, ਅਰਸ਼ਦੀਪ ਸਿੰਘ, ਜਸਦੀਪ ਸਿੰਘ, ਦਿਸ਼ਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸਿਮਰ ਸਿੰਘ ਨਿਹੰਗ, ਗਗਨ ਸਿੰਘ ਆਦਿ ਸ਼ਾਮਿਲ ਸਨ।

Trident AD

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786