ਬੇਅੰਤ ਗਿਣਤੀ ਚ ਸੰਗਤਾਂ ਇਕੱਤਰ ਹੋਕੇ ਹਰ ਐਤਵਾਰ ਗੁਰਦਵਾਰਾ ਦੀਵਾਨ ਅਸਥਾਨ ਵਿਖੇ ਕਰਦਿਆਂ ਨੇ ਬਾਣੀ ਦੇ ਜਾਪ

by Sandeep Verma
0 comment
Trident AD
Trident AD

ਜਲੰਧਰ : ਗੁਰੂ ਸਾਹਿਬ ਜੀ ਦੀ ਮਿਹਰ ਅਤੇ ਸੰਗਤ ਜੀ ਦੀ ਅਸੀਸ ਸਦਕਾ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਹਰ ਐਤਵਾਰ ਨੂੰ ਚੁਪਹਿਰਾ ਸਮਾਗਮ ਨਿਰੰਤਰ ਜਾਰੀ ਹਨ। ਧੰਨ ਧੰਨ ਬਾਬਾ ਦੀਪ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਇਸ ਚੁਪਹਿਰਾ ਸਮਾਗਮ ਵਿੱਚ ਮਿਤੀ 25-08-24 ਦਿਨ ਐਤਵਾਰ ਨੂੰ ਬੇਅੰਤ ਸੰਗਤਾਂ ਨੇ ਗੁਰੂ ਘਰ ਵਿੱਚ ਇਕੱਤਰ ਹੋ ਕੇ ਗੁਰਬਾਣੀ ਦੇ ਜਾਪ ਕੀਤੇ ਅਤੇ ਅਰਦਾਸ ਵਿੱਚ ਹਾਜਰੀ ਲਗਵਾਈ। ਸਮਾਪਤੀ ਤੇ ਗੁਰੂ ਕੇ ਲੰਗਰ ਅਤੇ ਮਿੱਠੇ ਪਦਾਰਥਾਂ ਦੇ ਲੰਗਰ ਅਤੁੱਟ ਵਰਤਾਏ ਗਏ।ਦੂਰ ਦੁਰਾਡੇ ਤੋਂ ਪੁੱਜ ਰਹੀਆਂ ਬੇਅੰਤ ਸੰਗਤਾਂ ਅਰਦਾਸ ਵਿੱਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦੀਆਂ ਬਖਸ਼ੀਆਂ ਦਾਤਾਂ ਦਾ ਸ਼ੁਕਰਾਨਾ ਕਰ ਰਹੀਆਂ ਹਨ ਅਤੇ ਗੁਰਸਿੱਖੀ ਜੀਵਨ ਵਿਚ ਪਰਤ ਰਹੀਆਂ ਹਨ।IMG 20240825 WA0451ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ, ਨਿਰਮਲ ਸਿੰਘ ਬੇਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਧੁਰ ਕੀ ਬਾਣੀ ਨਾਲ ਜੁੜ ਕੇ ਆਪਣੇ ਕਾਰਜ ਅਤੇ ਆਪਣਾ ਜੀਵਨ ਸਵਾਰਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਗਿਆਨੀ ਲਖਵਿੰਦਰ ਸਿੰਘ, ਤਲਵਿੰਦਰ ਸਿੰਘ, ਬਾਵਾ ਗਾਬਾ, ਕਰਨ ਵਧਵਾ, ਹਰਮਨ ਸਿੱਘ, ਗੁਰਨੀਤ ਸਿੰਘ, ਡਿਸਪ੍ਰਰੀਤ ਸਿੰਘ, ਅਰਸ਼ਦੀਪ ਸਿੰਘ, ਪਰਮਿੰਦਰ ਸਿੰਘ, ਜੱਸਦੀਪ ਸਿੰਘ,ਗਗਨਦੀਪ ਸਿੰਘ, ਜਪਨਜੋਤ ਸਿੰਘ, ਭਵਜੋਤ ਸਿੰਘ, ਜਪਜੀ ਸਿੰਘ, ਅਨਮੋਲ ਸਿੰਘ ਅਤੇ ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।

Trident AD

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786