ਅਮਰੀਕਾ ਵਿੱਚ ਸਿੱਖਾਂ ਬਾਰੇ ਰਾਹੁਲ ਗਾਂਧੀ ਦਾ ਬਿਆਨ ਮੰਦਭਾਗਾ : ਅਮਰਜੀਤ ਅਮਰੀ

by Sandeep Verma
0 comment
Trident News

Trident News

Trident News

ਜਲੰਧਰ : ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਸਿੱਖਾਂ ਬਾਰੇ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਭਾਜਪਾ ਦੇ ਸੂਬਾ ਕਾਰਜਕਾਰਣੀ ਦੇ ਮੈਂਬਰ ਅਮਰਜੀਤ ਸਿੰਘ ਅਮਰੀ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਅਜਿਹਾ ਬਿਆਨ ਦੇਣਾ ਅਤੇ ਸਿੱਖਾਂ ਪ੍ਰਤੀ ਨਫਰਤ ਫੈਲਾਉਣੀ ਕੋਈ ਨਵੀਂ ਗੱਲ ਨਹੀਂ ਹੈ।ਗਾਂਧੀ ਪਰਿਵਾਰ ਦੀ ਸਿੱਖਾਂ ਨਾਲ ਪੁਰਾਣੀ ਨਫ਼ਰਤ ਹੈ।ਉਨ੍ਹਾਂਨੇ ਕਿਹਾ ਕਿ ਨਾ ਤਾਂ ਸਾਡੇ ਗੁਰੂਦੁਆਰੇ ਅਤੇ ਨਾ ਹੀ ਸਾਡੇ ਕੱਕਾਰਾਂ ਨੂੰ ਕੋਈ ਹਟਾ ਸਕਿਆ ਹੈ ਅਤੇ ਨਾ ਹੀ ਕੋਈ ਹਟਾ ਸਕੇਗਾ।ਅਜਿਹਾ ਸਪਨਾ ਅਬਦਾਲੀ ਨੇ ਵੀ ਦੇਖਿਆ ਸੀ ਔਰੰਗਜ਼ੇਬ ਨੇ ਵੀ ਦੇਖਿਆ ਸੀ ਅਤੇ ਕਾਂਗਰਸ ਨੇ ਵੀ ਦੇਖਿਆ ਸੀ ਪਰ ਕੋਈ ਵੀ ਨਹੀਂ ਹਟਾ ਸਕਿਆ।ਉਨ੍ਹਾਂਨੇ ਕਿਹਾ ਕਿ ਰਾਹੁਲ ਗਾਂਧੀ ਨੇ ਆਪਣੀ ਅਮਰੀਕੀ ਫੇਰੀ ਦੌਰਾਨ ਭਾਰਤ ਵਿੱਚ ਰਹਿੰਦੇ ਸਿੱਖਾਂ ਬਾਰੇ ਗਲਤ ਬਿਆਨਬਾਜ਼ੀ ਕਰਕੇ ਅਮਰੀਕਾ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਗੁੰਮਰਾਹ ਕੀਤਾ ਹੈ।ਅਮਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਅਮਰੀਕਾ ਵਿੱਚ ਕਿਹਾ ਹੈ ਕਿ ਭਾਰਤ ਵਿੱਚ ਸਿੱਖ ਭਾਈਚਾਰਾ ਤਣਾਅ ਵਿੱਚ ਰਹਿੰਦਾ ਹੈ।ਉਨ੍ਹਾਂ ਨੂੰ ਦਸਤਾਰ,ਕੜਾ-ਕਿਰਪਾਨ ਪਹਿਨਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜਦਕਿ ਸੱਚਾਈ ਇਹ ਹੈ ਕਿ ਭਾਰਤ ਵਿਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕ ਹਮੇਸ਼ਾ ਤੋਂ ਕੜਾ-ਕਿਰਪਾਨ ਪਹਿਨ ਕੇ ਮਾਣ ਮਹਿਸੂਸ ਕਰਦੇ ਹਨ ਅਤੇ ਦੇਸ਼ ਦੇ ਦੇ ਹਰ ਹਿੱਸੇ ਦੀ ਯਾਤਰਾ ਕਰਦਾ ਹਨ।ਦੇਸ਼ ਦੇ ਸ਼ਹਿਰਾਂ ਤੋਂ ਲੈ ਕੇ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਅਸੀਂ ਸਿੱਖ ਭਰਾਵਾਂ ਨੂੰ ਪਗੜੀ ਬੰਨ੍ਹ ਕੇ ਆਪਣਾ-ਆਪਣਾ ਕੰਮ ਕਰਦੇ ਦੇਖਦੇ ਹਾਂ।ਜਦੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂਦੁਆਰੇ ਗਏ ਹਨ,ਤਾਂ ਉਹ ਪਗੜੀ ਬੰਨ੍ਹ ਕੇ ਗੁਰਦੁਆਰੇ ਗਏ ਹਨ।ਸਿੱਖ ਕੌਮ ਨੂੰ ਮਾਣ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਸਿੱਖ ਕੌਮ ਦੀਆਂ ਲੰਬਿਤ ਮੰਗਾਂ ਨੂੰ ਪੂਰਾ ਕਰਦੇ ਹੋਏ ਕਰਤਾਰਪੁਰ ਸਾਹਿਬ ਜਾਣ ਦਾ ਰਸਤਾ ਖੁਲ੍ਹਵਾਇਆ।ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਬਲੀਦਾਨ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਲਿਆ।ਉਨ੍ਹਾਂਨੇ ਕਿਹਾ ਕਿ ਸਾਲ 1984 ਵਿਚ ਜਦੋਂ ਰਾਹੁਲ ਗਾਂਧੀ ਦੇ ਪਿਤਾ ਰਾਜੀਵ ਗਾਂਧੀ ਪ੍ਰਧਾਨ ਮੰਤਰੀ ਸਨ ਤਾਂ ਸਿੱਖ ਕੌਮ ਦਾ ਵੱਡੇ ਪੱਧਰ ਤੇ ਕਤਲੇਆਮ ਕੀਤਾ ਗਿਆ ਸੀ,ਜਿਸ ਵਿਚ ਲਗਭਗ 3000 ਤੋਂ ਵੱਧ ਸਿੱਖ ਭਰਾ-ਭੈਣਾਂ ਦਾ ਕਤਲੇਆਮ ਕੀਤਾ ਗਿਆ ਸੀ।ਅੱਗਜ਼ਨੀ ਕੀਤੀ ਗਈ ਅਤੇ ਸਿੱਖਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਕੱਢ ਕੇ ਜ਼ਿੰਦਾ ਸਾੜ ਦਿੱਤਾ ਗਿਆ ਸੀ।ਉਸ ਸਮੇਂ ਬਹੁਤ ਸਾਰੇ ਸਿੱਖ ਭਰਾਵਾਂ ਨੇ ਜ਼ਿੰਦਾ ਰਹਿਣ ਲਈ ਆਪਣੀਆਂ ਪੱਗਾਂ ਲਾਹ ਦਿੱਤੀਆਂ ਅਤੇ ਦਾੜ੍ਹੀ ਅਤੇ ਵਾਲ ਕਟਵਾ ਲਏ ਸਨ।ਰਾਜੀਵ ਗਾਂਧੀ ਨੇ ਕਿਹਾ ਸੀ ਕਿ ਜੇਕਰ ਕੋਈ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿੱਲ ਜਾਂਦੀ ਹੈ।ਸਿੱਖ ਕਤਲੇਆਮ ਵਿੱਚ ਸ਼ਾਮਲ ਲੋਕਾਂ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਸੀ ਅਤੇ ਲੰਬੇ ਸਮੇਂ ਬਾਅਦ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਉਦੋਂ ਹੋਈ ਜਦੋਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਬਣੀ।ਉਨ੍ਹਾਂਨੇ ਕਿਹਾ ਕਿ ਰਾਹੁਲ ਗਾਂਧੀ ਵਿਦੇਸ਼ੀ ਧਰਤੀ ਤੇ ਦੇਸ਼ ਨੂੰ ਬਦਨਾਮ ਕਰਨ ਦੀ ਮੁਹਿੰਮ ਚਲਾ ਰਹੇ ਹਨ।ਉਹ ਦੁਨੀਆ ਦੇ ਸਾਹਮਣੇ ਭਾਰਤ ਦੀ ਸੱਚਾਈ ਪੇਸ਼ ਨਹੀਂ ਕਰਦੇ ਕਿ ਭਾਰਤ ਚ ਮਜ਼ਬੂਤ ​​ਲੋਕਤੰਤਰ ਹੈ।ਦੁਨੀਆ ਨੂੰ ਸੱਚ ਦੱਸਣ ਦੀ ਬਜਾਏ ਰਾਹੁਲ ਗਾਂਧੀ ਅਮਰੀਕਾ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਨੂੰ ਗੁਮਰਾਹ ਕਰ ਰਹੇ ਹਨ।

Trident News Trident News Trident News Trident News Trident News
Trident News

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page