DIGITAL MEDIA ASSOCIATION (DMA) ਵਲੋਂ 28 ਸਤੰਬਰ ਨੂੰ ਜਲੰਧਰ ਕੈਂਟ ਵਿਖੇ ਲਗਾਇਆ ਜਾਵੇਗਾ “ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ”

by Sandeep Verma
0 comment
Trident AD
Trident AD

ਜਲੰਧਰ – ਸਮੁੱਚੀ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ DIGITAL MEDIA ASSOCIATION (REGD.) DMA ਵਲੋਂ ਸਿਵਲ ਸਰਜਨ ਜਲੰਧਰ ਦੀ ਅਗਵਾਈ ਵਿੱਚ “ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ” ਮਿਤੀ 28-09-2024 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਵਿਖੇ ਸਵੇਰੇ 10 ਵਜੇ ਲੈ ਕੇ ਦੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ DMA ਦੇ ਪ੍ਰਧਾਨ ਅਮਨ ਬੱਗਾ ਅਤੇ DMA ਜਲੰਧਰ ਕੈਂਟ ਦੇ ਇੰਚਾਰਜ ਹਰਸ਼ਰਨ ਸਿੰਘ ਚਾਵਲਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਾ. ਗੁਰਪ੍ਰੀਤ ਕੌਰ SMO , Eye Mobile Unit , ਜਲੰਧਰ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਪੜਤਾਲ ਕਰਨਗੇ।ਇਸ ਕੈਂਪ ਵਿੱਚ Nagpal Medicous, Sabharwal Medical Hall ਅਤੇ Rahul Mediworld ਵਲੋਂ ਮਰੀਜਾਂ ਨੂੰ Eye Drops ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ Cantt Optical Piont ਵਲੋਂ ਆਰਥਿਕ ਪੱਖੋਂ ਕਮਜ਼ੋਰ ਮਰੀਜਾਂ ਨੂੰ ਐਨਕਾਂ ਬਿਲਕੁੱਲ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਦੂਜੇ ਹੋਰ ਮਰੀਜ ਵੀ (No Profit No Loss) ਵਾਜਿਬ ਰੇਟਾਂ ਤੇ ਐਨਕਾਂ ਲੈ ਸਕਦੇ ਹਨ। ਇਸ ਕੈਂਪ ਵਿੱਚ ਚਿੱਟੇ ਮੋਤੀਏ ਵਾਲੇ ਮਰੀਜਾਂ ਦੇ ਅਪਰੇਸ਼ਨ ਮੁਫ਼ਤ ਕੀਤੇ ਜਾਣਗੇ ਅਤੇ ਲੈਂਸ ਵੀ ਮੁਫ਼ਤ ਪਾਏ ਜਾਣਗੇ।IMG 20240910 WA0185ਇਸ ਮੌਕੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ, ਚੇਅਰਮੈਨ ਗੁਰਪ੍ਰੀਤ ਸਿੰਘ ਸੰਧੂ, ਜਨਰਲ ਸਕੱਤਰ ਅਜੀਤ ਸਿੰਘ ਬੁਲੰਦ, ਸਰਪ੍ਰਸਤ ਪ੍ਰਦੀਪ ਵਰਮਾ, ਮੁੱਖ ਸਲਾਹਕਾਰ ਜਸਵਿੰਦਰ ਸਿੰਘ ਆਜ਼ਾਦ, ਚੀਫ਼ ਕੋਆਰਡੀਨੇਟਰ ਸੁਮੇਸ਼ ਸ਼ਰਮਾ, ਪੀਆਰਔ ਧਰਮਿੰਦਰ ਸੋਂਧੀ, ਸੀਨੀਅਰ ਉਪ ਪ੍ਰਧਾਨ ਅਮਰਪ੍ਰੀਤ ਸਿੰਘ ਅਤੇ ਮਹਾਬੀਰ ਸੇਠ,ਉਪ ਪ੍ਰਧਾਨ ਨਰਿੰਦਰ ਗੁਪਤਾ ਸੰਦੀਪ ਵਰਮਾ, ਵਰਿੰਦਰ ਸ਼ਰਮਾ, ਕਪਿਲ ਗਰੋਵਰ, ਸੀਨੀਅਰ ਉਪ ਪ੍ਰਧਾਨ ਮਹਿਲਾ ਵਿੰਗ ਨੀਤੂ ਕਪੂਰ, ਅਤੇ ਜਲੰਧਰ ਕੈਂਟ ਦੇ ਇੰਚਾਰਜ ਹਰਸ਼ਰਨ ਸਿੰਘ ਚਾਵਲਾ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਨਗਰ ਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਇਸ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਓ ਜੀ। ਵਧੇਰੇ ਜਾਣਕਾਰੀ ਲਈ Mob. No. 99158-75333, 94656-89300, 98761-23929, 98621-68090, 98726-90888 ਤੇ ਸੰਪਰਕ ਕੀਤਾ ਜਾ ਸਕਦਾ ਹੈ।

Snow
Forest
Mountains
Snow
Forest
the trident news the trident news the trident news the trident news the trident news

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page