

ਮੀਰੀ ਪੀਰੀ ਦੇ ਮਾਲਕ ਧੰਨ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਪਾਵਨ ਦਿਵਸ ਸਬੰਧੀ ਪਾਵਨ ਇਤਿਹਾਸਿਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀ ਬਸਤੀ ਸ਼ੇਖ ਜਲੰਧਰ ਵਿਖੇ ਸਮਾਗਮਾਂ ਦੀ ਲੜੀ ਆਰੰਭ ਹੈ। ਇਸ ਸਬੰਧੀ ਪ੍ਰਭਾਤ ਫੇਰੀਆਂ ਨਿਰੰਤਰ ਜਾਰੀ ਹਨ ਜੋ 6 ਅਗਸਤ ਤੱਕ ਚੱਲਣਗੀਆਂ। 6 ਅਗਸਤ ਨੂੰ ਇਸਤਰੀ ਸਤਸੰਗ ਸਭਾਵਾਂ ਵੱਲੋਂ ਸਵੇਰੇ 10 ਤੋਂ 5 ਵਜੇ ਤੱਕ ਜਲੰਧਰ ਸ਼ਹਿਰ ਦੀਆਂ ਇਸਤਰੀ ਸਤਸੰਗ ਸਭਾਵਾਂ ਵੱਲੋਂ ਕੀਰਤਨ ਦੁਆਰਾ ਹਾਜ਼ਰੀ ਭਰੀ ਜਾਵੇਗੀ, 6 ਅਗਸਤ ਰਾਤ ਨੂੰ ਬਾਲ ਕਵੀ ਦਰਬਾਰ ਹੋਵੇਗਾ, 7 ਅਗਸਤ ਦੁਪਿਹਰ 3:30 ਵਜੇ ਅਲੌਕਿਕ ਨਗਰ ਕੀਰਤਨ ਆਰੰਭ ਹੋਵੇਗਾ, 8 ਅਗਸਤ ਦੁਪਿਹਰ 12 ਤੋਂ 4:30 ਵਜੇ ਤੱਕ ਜਪ ਤਪ ਚਪਹਿਰਾ ਸਮਾਗਮ ਹੋਵੇਗਾ, 8 ਤਰੀਕ ਦੀ ਰਾਤ ਕਥਾ ਦਰਬਾਰ, 9 ਤਰੀਕ ਰਾਤੀ ਢਾਡੀ ਦਰਬਾਰ, 10 ਅਗਸਤ ਐਤਵਾਰ ਅੰਮ੍ਰਿਤ ਵੇਲਾ ਸਮਾਗਮ ਸਵੇਰੇ 4 ਵਜੇ, 10 ਤੋਂ ਦੁਪਹਿਰ 3 ਵਜੇ ਤੱਕ ਕੀਰਤਨ, ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਆਤਮ ਰਸ ਕੀਰਤਨ ਦਰਬਾਰ ਹੋਵੇਗਾ। ਇਹਨਾਂ ਸਮਾਗਮਾਂ ਵਿੱਚ ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ, ਚਰਨਜੀਤ ਸਿੰਘ ਹੀਰਾ ਦਿੱਲੀ ਵਾਲੇ, ਭਾਈ ਜਬਰਤੋੜ ਸਿੰਘ, ਭਾਈ ਸ਼ੌਕੀਨ ਸਿੰਘ ਸ੍ਰੀ ਦਰਬਾਰ ਸਾਹਿਬ ਵਾਲੇ, ਭਾਈ ਕਰਮਵੀਰ ਸਿੰਘ ਪਟਿਆਲਾ ਵਾਲੇ, ਭਾਈ ਸਰਬਜੀਤ ਸਿੰਘ ਢੋਟੀਆ ਮੁੱਖ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਗਿਆਨੀ ਮਨਦੀਪ ਸਿੰਘ ਮੁਰੀਦ ਆਦਿ ਹਾਜ਼ਰੀਆਂ ਭਰਨਗੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਸਰਦਾਰ ਮਨਜੀਤ ਸਿੰਘ ਟੀਟੂ ਕੌਂਸਲਰ ਵਾਰਡ ਨੰਬਰ 50 ਅਤੇ ਬਾਬਾ ਹਰਜੀਤ ਸਿੰਘ ਨੇ ਦੱਸਿਆ ਕਿ ਸਾਰੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ।









