

ਦੋਆਬੇ ਦੇ ਕੇਂਦਰੀ ਅਸਥਾਨ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਕੀਰਤਨ ਸਤਿਸੰਗ ਸਭਾਵਾਂ ਅਤੇ ਸਮੂਹ ਸਾਧ ਸੰਗਤ ਜੀ ਦੇ ਸਹਿਯੋਗ ਨਾਲ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 1 ਨਵੰਬਰ 2025 ਦਿਨ ਸ਼ਨੀਵਾਰ ਨੂੰ ਪੁਰਾਤਨ ਰੂਟ ਤੇ ਸਜਾਇਆ ਜਾ ਰਿਹਾ ਹੈ।ਇਸ ਸੰਬੰਧੀ ਪ੍ਰਬੰਧਕਾਂ ਨੇ ਨਿਹੰਗ ਸਿੰਘ ਦਲ ਪੰਥ ਅਤੇ ਸੰਤ ਸਮਾਜ ਨੂੰ ਨਗਰ ਕੀਰਤਨ ਵਿਚ ਸੰਗਤਾਂ ਨਾਲ ਸ਼ਾਮਿਲ ਹੋਣ ਦਾ ਸੱਦਾ ਦਿਤਾ।
ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ, ਬਾਬਾ ਦਲਬੀਰ ਸਿੰਘ ਜੀ ਮੁੱਖੀ ਮਿਸਲ ਸ਼ਹੀਦਾਂ ਬਾਬਾ ਤਰਨਾ ਦਲ ਸ਼੍ਰੀ ਅਨੰਦਪੁਰ ਸਾਹਿਬ, ਸੁਰਜੀਤ ਸਿੰਘ ਜੀ ਚੀਮਾ ਚੈਅਰਮੈਨ ਗੁਰੂ ਹਰਗੋਬਿੰਦ ਹਸਪਤਾਲ ਕਮੇਟੀ ਛੇਵੀਂ ਪਾਤਿਸ਼ਾਹੀ, ਬਾਬਾ ਗੁਰਚਰਣ ਸਿੰਘ ਜੀ ਗੁਰਮਤਿ ਵਿਦਿਆਲਾ ਛਾਉਣੀ ਨਿਹੰਗ ਸਿੰਘਾਂ ਤਿਲਕ ਨਗਰ, ਬਾਬਾ ਭਗਵਾਨ ਸਿੰਘ ਜੀ ਡੇਰਾ ਸੰਤਗੜ੍ਹ, ਬਾਬਾ ਰਣਜੀਤ ਸਿੰਘ ਜੀ ਡੇਰਾ ਸੰਤਪੁਰਾ ਨੇ ਕਿਹਾ ਕਿ ਉਹ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਜੀ ਅਤੇ ਸੰਗਤ ਜੀ ਦੀ ਅਸੀਸ ਪ੍ਰਾਪਤ ਕਰਨਗੇ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਪਰਮਿੰਦਰ ਸਿੰਘ ਦਸਮੇਸ਼ ਨਗਰ, ਸੁਰਿੰਦਰ ਸਿੰਘ ਵਿਰਦੀ, ਦਵਿੰਦਰ ਸਿੰਘ ਰਿਆਤ, ਗੁਰਿੰਦਰ ਸਿੰਘ ਮਝੈਲ, ਕੁਲਜੀਤ ਸਿੰਘ ਚਾਵਲਾ, ਬਾਬਾ ਜਸਵਿੰਦਰ ਸਿੰਘ ਬਸ਼ੀਰਪੁਰਾ, ਸੁਖਵਿੰਦਰ ਸਿੰਘ ਲਾਡੋਵਾਲੀ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ ਅਤੇ ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।










