

ਜਾਲੰਧਰ: ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਮੈਡਮ ਬਲਜੀਤ ਕੌਰ ਜੀ ਦੀ ਅਗਵਾਈ ਵਿੱਚ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ (ਸ਼ਹਿਰੀ) ਅਨੁਰਾਧਾ ਬੰਗਾ ਦੀ ਪ੍ਰਧਾਨਗੀ ਹੇਠ ਅੱਜ ਜਲੰਧਰ ਕੈਂਟ ਹਲਕੇ ਵਿੱਚ ਦੋ ਵੱਖ-ਵੱਖ ਥਾਵਾਂ ਖੁਸਰੋਪੁਰ , ਦੀਪ ਨਗਰ ਵਿਖੇ ਅਹਿਮ ਬੈਠਕਾਂ ਦਾ ਆਯੋਜਨ ਕੀਤਾ ਗਿਆ। ਇਹਨਾਂ ਬੈਠਕਾਂ ਦਾ ਮੁੱਖ ਉਦੇਸ਼ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ ਅਤੇ ਮਹਿਲਾ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨਾ ਸੀ।
ਬੈਠਕਾਂ ਦੌਰਾਨ ਪਾਰਟੀ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਨਵੇਂ ਮੈਂਬਰਾਂ ਦੀ ਚੋਣ ਕੀਤੀ ਗਈ ਅਤੇ ਉਹਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਨਵੇਂ ਅਹੁਦੇਦਾਰਾਂ ਵਜੋਂ ਚੁਣੇ ਜਾਣ ਵਾਲੀਆਂ ਮਹਿਲਾ ਆਗੂਆਂ ਵਿੱਚ
ਜਲੰਧਰ ਸ਼ਹਿਰੀ ਦੇ ਜਨਰਲ ਸਕੱਤਰ ਅੰਜਲੀ ਵਿਰਦੀ ( ਖੁਸਰੋਪੁਰ), ਸਕੱਤਰ ਸਰਬਜੀਤ ਕੌਰ ( ਖੁਸਰੋਪੁਰ), ਜਨਰਲ ਸਕੱਤਰ ਰਜਨੀ ਮਿੱਤਲ,
ਜਨਰਲ ਸਕੱਤਰ ਬੀਨਾ ਰਾਣੀ,ਜਨਰਲ ਸਕੱਤਰ ਊਸ਼ਾ ( ਦੀਪ ਨਗਰ) ਜਲੰਧਰ ਕੈਂਟ ਨੂੰ ਅਹੁਦੇ ਦੇ ਕੇ ਨਵਾਜਿਆ ਗਿਆ।
ਇਸ ਸਮੇਂ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੈਡਮ ਅਨੁਰਾਧਾ ਬੰਗਾ ਨੇ ਕਿਹਾ ਕਿ ਮਹਿਲਾ ਸ਼ਕਤੀ ਹੀ ਕਾਂਗਰਸ ਪਾਰਟੀ ਦੀ ਅਸਲ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਇਲਾਕੇ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਚੁੱਕਣ ਲਈ ਮਹਿਲਾ ਵਰਕਰ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀਆਂ ਹਨ। ਨਵੇਂ ਬਣਾਏ ਗਏ ਮੈਂਬਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ। ਫਿਰਦਾ ਰਿਹਾ ਇਸ ਮੌਕੇ ਤੇ ਮਹਿਲਾ ਕਾਂਗਰਸ ਦੇ ਹੋਰ ਮੈਂਬਰ ਸੁਖਵਿੰਦਰ ਕੌਰ ਅਤੇ ਰਵੀਨਾ ਬੰਗਾ ਵੀ ਹਾਜ਼ਰ ਸਨ।