ਗੁਰੂ ਨਾਨਕ ਪੁਰਾ, ਚੁਗਿੱਟੀ ਵਿਖੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ, ਮਹਿਲਾ ਕਾਂਗਰਸ ਦੀਆਂ ਨਵੀਆਂ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

by Sandeep Verma
0 comment
Trident News
Trident News Trident News

ਜਲੰਧਰ: ਚੁਗਿੱਟੀ ਦੇ ਗੁਰੂ ਨਾਨਕ ਪੁਰਾ ਵਿਖੇ ਕਾਂਗਰਸ ਪਾਰਟੀ ਦੀਆਂ ਆਉਣ ਵਾਲੀਆਂ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਅਤੇ ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ਪ੍ਰਧਾਨ ਅਨੁਰਾਧਾ ਬੰਗਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਰਾਜਿੰਦਰ ਬੇਰੀ ਦੇ ਹੱਕ ਵਿੱਚ ਸਮਰਥਨ ਦੇਣ ਦੀ ਅਪੀਲ ਕੀਤੀ ਗਈ।IMG 20261011 082101

ਇਸ ਮੌਕੇ ਅਨੁਰਾਧਾ ਬੰਗਾ ਨੇ ਕਿਹਾ ਕਿ ਮਹਿਲਾ ਕਾਂਗਰਸ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਜਥੇਬੰਦ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉੱਚਿਤ ਮੰਚ ’ਤੇ ਉਠਾਉਣਾ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨਾਲ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨਵੀਆਂ ਅਹੁਦੇਦਾਰਾਂ ਨੂੰ ਲੋਕਾਂ ਨਾਲ ਮਿਲ ਕੇ ਕੰਮ ਕਰਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

ਰਾਜਿੰਦਰ ਬੇਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਸਮੱਸਿਆਵਾਂ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਵਰਕਰ ਅਤੇ ਲੋਕਾਂ ਨਾਲ ਇਸ ਦਾ ਮਜ਼ਬੂਤ ਰਿਸ਼ਤਾ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਵਿੱਚ ਜਾਣ, ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਲਈ ਸਾਰਿਆਂ ਨੂੰ ਮਿਲ ਕੇ ਮਿਹਨਤ ਕਰਨ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ।

ਇਸ ਮੀਟਿੰਗ ਵਿੱਚ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਅਨੁਰਾਧਾ ਬੰਗਾ ਵੱਲੋਂ ਲਕਸ਼ਮੀ ਹੈਰਿਸ, ਅਨੀਤਾ, ਅਨੀਤਾ ਅਰੋੜਾ, ਰਾਣੀ ਮਸੀਹ ਅਤੇ ਬਲਵਿੰਦਰ ਕੌਰ ਨੂੰ ਮਹਿਲਾ ਕਾਂਗਰਸ ਜਲੰਧਰ ਸੈਂਟਰਲ ਦੇ ਜਨਰਲ ਸਕੱਤਰ ਵਜੋਂ ਨਿਯੁਕਤੀ ਪੱਤਰ ਸੌਂਪੇ ਗਏ।

ਅਨੁਰਾਧਾ ਬੰਗਾ ਨੇ ਸਾਰੀਆਂ ਨਵੀਆਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪੂਰੀ ਮਿਹਨਤ, ਲਗਨ ਅਤੇ ਸਮਰਪਣ ਨਾਲ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣਾ ਯੋਗਦਾਨ ਪਾਉਣਗੀਆਂ।

ਮੀਟਿੰਗ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਆਪਣਾ ਸੰਪਰਕ ਹੋਰ ਵਧਾਉਣ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।

Trident News Trident News Trident News Trident News Trident News Trident News Trident News Trident News
Trident News Trident News Trident News Trident News Trident News Trident News Trident News

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page