4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਵਿੱਚ ਜਲੰਧਰ ਸ਼ਹਿਰੀ ਅਤੇ ਦਿਹਾਤੀ ਤੋ ਵਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਕਾਂਗਰਸੀ

by Sandeep Verma
0 comment
Trident News
Trident News Trident News

ਕਾਂਗਰਸ ਭਵਨ ਜਲੰਧਰ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ । ਇਹ ਮੀਟਿੰਗ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਦੇ ਸੰਬੰਧ ਵਿਚ ਕੀਤੀ ਗਈ । ਇਸ ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਵਲੋ ਇਸ ਰੈਲੀ ਲਈ ਜਲੰਧਰ ਸ਼ਹਿਰੀ ਅਤੇ ਦਿਹਾਤੀ ਦੇ ਨਿਯੁਕਤ ਅਬਜ਼ਰਬਰ ਓਮ ਪ੍ਰਕਾਸ਼ ਸੋਨੀ ਸਾਬਕਾ ਉਪ ਮੁੱਖ ਮੰਤਰੀ ਪੰਜਾਬ , ਰਜ਼ੀਆ ਸੁਲਤਾਨਾ ਸਾਬਕਾ ਮੰਤਰੀ ਪੰਜਾਬ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਮੀਟਿੰਗ ਵਿੱਚ ਅਬਜ਼ਰਬਰਾਂ ਵਲੋ ਵਿਧਾਇਕਾ , ਸਾਬਕਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਅਤੇ ਬਲਾਕ ਪ੍ਰਧਾਨਾਂ ਨੂੰ ਰੈਲੀ ਸੰਬੰਧੀ ਨਿਰਦੇਸ਼ ਦਿੱਤੇ ਗਏ । ਇਸ ਰੈਲੀ ਨੂੰ ਰਾਹੁਲ ਗਾਂਧੀ  ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਪੰਜਾਬ ਦੇ ਸੀਨੀਅਰ ਲੀਡਰ ਸੰਬੋਧਨ ਕਰਨਗੇ । ਇਸ ਮੀਟਿੰਗ ਵਿੱਚ ਜਿਲਾ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਰਾਜਿੰਦਰ ਬੇਰੀ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ , ਵਿਕਰਮਜੀਤ ਸਿੰਘ ਚੌਧਰੀ ਵਿਧਾਇਕ ਫਿਲੌਰ , ਸੁਖਵਿੰਦਰ ਸਿੰਘ ਕੋਟਲੀ ਵਿਧਾਇਕ ਆਦਮਪੁਰ , ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਵਿਧਾਇਕ ਜਲੰਧਰ ਨਾਰਥ , ਡਾ ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ , ਰਜਿੰਦਰ ਸਿੰਘ ਸਾਬਕਾ ਐਸ ਐਸ ਪੀ ਹਲਕਾ ਇੰਚਾਰਜ ਕਰਤਾਰਪੁਰ , ਜਲੰਧਰ ਦਿਹਾਤੀ ਦੇ ਬਲਾਕ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ , ਗੁਰਦੀਪ ਸਿੰਘ ਜੱਖੋਪੁਰ , ਮਹਿੰਦਰ ਪਾਲ ਸਿੰਘ ਟੁਰਨਾ, ਤਰਲੋਚਨ ਸਿੰਘ ਸੰਘਾ , ਦਵਿੰਦਰ ਸਿੰਘ ਲਸਾੜਾ, ਪਰਮਿੰਦਰ ਸਿੰਘ ਮਲੀ , ਅਮਰਜੀਤ ਕੰਗ , ਮੋਤਾ ਸਿੰਘ , ਦਾਰਾ ਸਿੰਘ , ਜਲੰਧਰ ਸ਼ਹਿਰੀ ਦੇ ਬਲਾਕ ਪ੍ਰਧਾਨ ਪ੍ਰੇਮ ਨਾਥ ਦਕੋਹਾ , ਰਾਜੇਸ਼ ਜਿੰਦਲ ਟੋਨੂੰ , ਹਰਮੀਤ ਸਿੰਘ , ਰਸ਼ਪਾਲ ਜੱਖੂ , ਦੀਪਕ ਸ਼ਰਮਾ ਮੋਨਾ , ਜਗਦੀਪ ਸਿੰਘ , ਜਗਤਾਰ ਸਿੰਘ , ਪ੍ਰਭਦਿਆਲ ਭਗਤ , ਜਤਿੰਦਰ ਜੋਨੀ ਮੌਜੂਦ ਸਨ

Trident News Trident News Trident News Trident News Trident News Trident News Trident News Trident News
Trident News Trident News Trident News Trident News Trident News Trident News Trident News

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page