ਸਮੇਂ ਸਿਰ ਪੈਨਸ਼ਨ ਸੰਬੰਧੀ ਕੇਸ ਹੈੱਡਕੁਆਟਰ ਨਾ ਭੇਜਣ ਵਾਲੇ ਪੀਐੱਸਪੀਸੀਐਲ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ

by Sandeep Verma
0 comment
Trident AD
Trident AD
ਜਲੰਧਰ : ਪੈਨਸ਼ਨਾਂ ਸਬੰਧੀ ਫਾਈਲਾਂ ਪੂਰੀਆਂ ਨਾ ਹੋਣ ਕਰਕੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਪੀਐਸਪੀਸੀਐਲ ਦੇ ਸਬੰਧਤ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅੱਜ ਪੀਐੱਸਪੀਸੀਐਲ ਪਟਿਆਲਾ ਹੈੱਡ ਆਫਿਸ ਤੋਂ ਪੰਜ ਮੈਂਬਰੀ ਇਕ ਟੀਮ ਜਲੰਧਰ ਸਥਿਤ ਸ਼ਕਤੀ ਸਦਨ ਪਹੁੰਚੀ, ਜਿਥੇ ਕਰੀਬ 19 ਡਵੀਜ਼ਨਾਂ ਨਾਲ ਸੰਬੰਧਤ ਸੁਪਰਡੰਟ ਅਤੇ ਅਕਾਊਂਟੈਂਟ ਪੈਨਸ਼ਨ ਸੰਬੰਧੀ ਕੇਸਾਂ ਦੀਆਂ ਫਾਈਲਾਂ ਨਾਲ ਪਹੁੰਚੇ ਸਨ। ਜਿਕਰਯੋਗ ਹੈ ਕਿ ਡਿਪਟੀ ਚੀਫ਼ ਇੰਜੀਨੀਅਰ (ਟੈਕ ਟੂ ਡਾਇਰੈਕਟਰ ਐਡਮਿਨ) ਸੁਖਵਿੰਦਰ ਸਿੰਘ ਅਤੇ ਡਿਪਟੀ ਚੀਫ਼ ਇੰਜੀਨੀਅਰ (ਹੈੱਡਕੁਆਰਟ) ਬਲਵਿੰਦਰ ਪਾਲ ਅਤੇ ਨਿਸ਼ੀ ਰਾਣੀ ਉਪ ਸਕੱਤਰ ਵੱਲੋਂ ਸ਼ੁਕਰਵਾਰ ਨੂੰ ਪੀਐਸਪੀਸੀਐਲ ਉਤਰੀ ਜ਼ੋਨ ਜਲੰਧਰ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸਦਾ ਉਦੇਸ਼ ਪੈਨਸ਼ਨਾਂ ਦੇ ਕੇਸਾਂ ਦੇ ਦਾ ਰਿਵਿਊ ਕਰਨਾ ਸੀ। 20230320 122911ਇਹ ਮੀਟਿੰਗ ਸੀਐਮਡੀ ਪੀਐਸਪੀਸੀਐਲ ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਐਡਮਿਸਟ੍ਰੇਸ਼ਨ ਇੰਜੀਨੀਅਰ ਰਾਵਿੰਦਰ ਸਿੰਘ ਸੈਣੀ ਦੇ ਨਿਰਦੇਸ਼ਾਂ ਹੇਠ ਕੀਤੀ ਗਈ ਸੀ। ਇਸ ਮੌਕੇ ਟੀਮ ਵੱਲੋਂ ਜਲੰਧਰ ਸਰਕਲ, ਕਪੂਰਥਲਾ ਸਰਕਲ, ਨਵਾਂ ਸ਼ਹਿਰ ਸਰਕਲ,ਪੀ ਐਂਡ ਐਮ ਅਤੇ ਹੋਸ਼ਿਆਰਪੁਰ ਸਰਕਲ ਦੇ ਅਫਸਰਾਂ ਪਾਸੋਂ ਸਬੰਧਤ ਕੇਸਾਂ ਦੀ ਡੂੰਘਾਈ ਨਾਲ ਜਾਣਕਾਰੀ ਲਈ ਗਈ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।ਜਾਣਕਾਰੀ ਲਈ ਗਈ ਅਤੇ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਇੰਜ. ਸੁਖਵਿੰਦਰ ਸਿੰਘ ਨੇ ਕਿਹਾ ਕਿ ਮੀਟਿੰਗ ਦੌਰਾਨ ਪੀਐਸਪੀਸੀਐਲ ਦੇ ਪੈਨਸ਼ਨਰਾਂ ਨਾਲ ਜੁੜੇ 8/22 ਤੋਂ 6/23 ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ ਜੁਲਾਈ, 2023 ਤੋਂ ਦਸੰਬਰ 23 ਵਿਚਾਲੇ ਰਿਟਾਇਰ ਹੋ ਰਹੇ ਮੁਲਾਜ਼ਮਾਂ ਨਾਲ ਜੁੜੇ ਪੈਨਸ਼ਨ ਸੰਬੰਧੀ ਕੇਸਾਂ ਤੇ ਵਿਚਾਰ ਕੀਤਾ ਗਿਆ, ਤਾਂ ਜੋ ਉਨ੍ਹਾਂ ਨੂੰ ਆਪਣੇ ਰਿਟਾਇਰਮੇੰਟ ਸੰਬੰਧੀ ਲਾਭ ਸਮੇਂ ਸਿਰ ਮਿਲ ਸਕਣ। ਉਨ੍ਹਾਂ ਨੇ ਕਿਹਾ ਕਿ 31 ਦਸੰਬਰ 2023 ਤਕ ਲੱਗਭਗ 900 ਦੇ ਲੱਗਭਗ ਮੁਲਾਜ਼ਮ ਨੌਕਰੀ ਰਿਟਾਇਰ ਹੋ ਰਹੇ ਹਨ।ਏਸ ਤੋ ਇਲਾਵਾ 16/4/2010(ਜਦੋ ਤੋਂ ਕਾਰਪੋਰੇਸ਼ਨ ਬਨੀ) 31/12/22 ਤੱਕ ਦੇ 37 ਮ੍ਰਿਤਕ ਹੋਏ ਕਰਮਚਾਰੀਆਂ ਦੇ ਪੈਨਸ਼ਨ ਕੇਸਾਂ ਤੇ ਵਿਚਾਰ ਕੀਤਾ ਗਿਆ, ਜਿਨ੍ਹਾਂ ਵਿਚੌ 17 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇੰਜ. ਸੁਖਵਿੰਦਰ ਨੇ ਕਿਹਾ ਕਿ ਪੈਨਸ਼ਨਰਾਂ ਦੀ ਸੁਵਿਧਾ ਵਾਸਤੇ ਪੀਐੱਸਪੀਸੀਐੱਲ ਨੇ ‘ਪੈਨਸ਼ਨ ਹੈਲਪਲਾਈਨ, ਵੀ ਆਪਣੇ ਪੈਨਸ਼ਨਰਾਂ ਵਾਸਤੇ ਸਥਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੈਨਸ਼ਨ ਸੰਬੰਧੀ ਕੇਸਾਂ ਦਾ ਸਟੇਟਸ ਜਾਣਨ ਲਈ ਰਿਟਾਇਰ ਹੋ ਚੁੱਕੇ ਮੁਲਾਜ਼ਮ/ਮ੍ਰਿਤ ਮੁਲਾਜ਼ਮਾਂ ਦੇ ਬੱਚੇ ਤਹਿਸ਼ੁਦਾ ਫਾਰਮੈਟ ਹੇਠ ਹੈੱਲਪਲਾਈਨ ਮੋਬਾਇਲ ਨੰ. 9646115517 ਤੇ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਲ/ ਵ੍ਹੱਟਸਐਪ /ਐਸਐਮਐਸ ਕਰ ਸਕਦੇ ਹਨ, ਜਿਹੜਾ ਫਾਰਮੈਟ ਪੀਐੱਸਪੀਸੀਐੱਲ ਦੀ ਵੈੱਬਸਾਈਟ ਤੇ ਉਪਲੱਬਧ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਵਿਭਾਗ ਨੂੰ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਟੇਟਸ ਰਿਪੋਰਟ ਵੀ ਦੇਖੀ, ਤਾਂ ਜੋ ਇਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਡਿਵੀਜ਼ਨਲ ਸੁਪਰਇੰਟੈਂਡੈਂਟਸ, ਸਰਕਲ ਸੁਪਰਡੈਂਟਸ ਅਤੇ ਅਕਾਊਂਟੈਂਟਸ ਮੌਜੂਦ ਰਹੇ।
You Might Be Interested In
Trident AD
Trident AD Trident AD
Trident AD
Trident AD Trident AD Trident AD Trident AD Trident AD

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page