ਵਿਰੋਧੀ ਧਿਰ ਨੇਤਾ ਪ੍ਰਤਾਪ ਬਾਜਵਾ, ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਗੁਰਜੀਤ ਵੱਲੋਂ ਫਿਲੌਰ ਵਿਖੇ ਸਥਾਨਕ ਆਗੂਆਂ ਨਾਲ ਮੀਟਿੰਗ

by Sandeep Verma
0 comment
Trident News

Trident News

Trident News

ਜਲੰਧਰ : ਚੋਣ ਕਮਿਸ਼ਨ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਗੁਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ, ਕੌਂਸਲਰਾਂ, ਸਰਪੰਚਾਂ, ਪੰਚਾਂ ਤੇ ਹੋਰ ਸਥਾਨਕ ਕਾਂਗਰਸੀ ਆਗੂਆਂ ਨੇ ਆਗਾਮੀ ਜ਼ਿਮਨੀ ਚੋਣ ਵਿਚ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਭਾਰੀ ਫਰਕ ਨਾਲ ਜਿੱਤ ਯਕੀਨੀ ਬਣਾਉਣ ਲਈ ਵਿਚਾਰ-ਵਟਾਂਦਰਾ ਕਰਨ ਅਤੇ ਰਣਨੀਤੀ ਬਣਾਉਣ ਵਾਸਤੇ ਮੀਟਿੰਗ ਕੀਤੀ।ਫਿਲੌਰ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਸੀ ਏਕਤਾ ਬਣਾ ਕੇ ਰੱਖਣ ‘ਤੇ ਜ਼ੋਰ ਦਿੱਤਾ ਤੇ ਆਖਿਆ ਕਿ ਉਹ ਫਿਲੌਰ ਤੋਂ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਨ।ਚੋਣ ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰੇਕ ਵੋਟ ਮਹੱਤਵਪੂਰਨ ਹੈ ਅਤੇ ਹਲਕੇ ਦੇ ਹਰ ਵੋਟਰ ਤੱਕ ਪਹੁੰਚ ਕਰਨ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਫਿਲੌਰ ਵਿੱਚ ਚੌਧਰੀ ਸੰਤੋਖ ਸਿੰਘ ਨਾਲ ਕੰਮ ਕਰਦਿਆਂ ਬਿਤਾਏ ਸਮੇਂ ਨੂੰ ਯਾਦ ਕਰਦੇ ਹੋਏ ਸਥਾਨਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਕਾਂਗਰਸ ਪਾਰਟੀ ਨੂੰ ਲਈ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਲਈ ਕੰਮ ਕਰਨ। 2     ਮੀਟਿੰਗ ਦੌਰਾਨ ਸ਼ਾਹਕੋਟ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਅਤੇ ਅੰਗਦ ਸਿੰਘ ਸੈਣੀ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਘਰ ਘਰ ਪਹੁੰਚਾਉਣ ਦੀ ਅਪੀਲ ਕੀਤੀ।ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ 10 ਮਈ ਨੂੰ ਆਪਣੇ ਵਿਛੜੇ ਆਗੂ ਚੌਧਰੀ ਸੰਤੋਖ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨ। ਮੌਕੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਪਤਨੀ ਸ਼ਵੇਤਾ ਰਾਜ ਚੌਧਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਲੱਲੀਆਂ ਤੇ ਹਰਮੇਸ਼ ਲਾਲ ਲਸਾੜਾ, ਫਿਲੌਰ ਬਲਾਕ ਸੰਮਤੀ ਚੇਅਰਮੈਨ ਦਵਿੰਦਰ ਸਿੰਘ ਲਸਾੜਾ ਅਤੇ ਰੁੜਕਾ ਕਲਾਂ ਬਲਾਕ ਕਾਂਗਰਸ ਪ੍ਰਧਾਨ ਰਾਕੇਸ਼ ਦੁੱਗਲ ਹੋਰਾਂ ਸਮੇਤ ਹਾਜ਼ਰ ਸਨ।

Trident News Trident News Trident News Trident News Trident News
Trident News
Trident News Trident News Trident News Trident News

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page