ਆਪ’ ਸਰਕਾਰ ਕਾਂਗਰਸ ਆਗੂਆਂ ਨੂੰ ਜਲੰਧਰ ਜ਼ਿਮਨੀ ਚੋਣ ਤੋਂ ਦੂਰ ਰੱਖਣ ਲਈ ਦੇ ਰਹੀ ਝੂਠੇ ਕੇਸਾਂ ‘ਚ ਫਸਾਉਣ ਦੀ ਧਮਕੀ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

by Sandeep Verma
0 comment
Trident AD
Trident AD

ਜਲੰਧਰ : ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ‘ਆਪ’ ਸਰਕਾਰ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਮੁੱਖ ਵਿਰੋਧੀ ਧਿਰ ਦੇ ਆਗੂਆਂ ਨੂੰ ਮਨਘੜਤ ਦੋਸ਼ ਲਗਾ ਕੇ ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਹ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਸਮਰਥਨ ਵਿੱਚ ਖੁੱਲ੍ਹ ਕੇ ਚੋਣ ਪ੍ਰਚਾਰ ਨਾ ਕਰਨ।ਉਹਨਾਂ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਵਿਜੀਲੈਂਸ ਬਿਊਰੋ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਕਾਂਗਰਸ ਪਾਰਟੀ ਦੇ ਨੇਤਾਵਾਂ ਨੂੰ ਡਰਾਉਣਾ ਚਾਹੁੰਦੀ ਹੈ।ਉਹਨਾਂ ਨੇ ਆਖਿਆ, “ਸਾਡੇ ਸਤਿਕਾਰਯੋਗ ਆਗੂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ‘ਤੇ ਵੀ ਵਿਜੀਲੈਂਸ ਬਿਊਰੋ ਵੱਲੋਂ ਬੇਬੁਨਿਆਦ ਦੋਸ਼ ਲਗਾ ਕੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ‘ਤੇ ਖਰਾ ਉੱਤਰਨ ਵਿੱਚ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਹੁਣ ਜ਼ਿਮਨੀ ਵਿੱਚ ਹਾਰ ਤੋਂ ਡਰਦਿਆਂ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ‘ਆਪ’ ਆਗੂ ਕਿਸੇ ਵੀ ਨੈਤਿਕ ਅਨੈਤਿਕ ਤਰੀਕੇ ਨਾਲ ਚੋਣ ਜਿੱਤਣਾ ਚਾਹੁੰਦੇ ਹਨ, ਪਰ ਇਹ ਚਾਲਾਂ ਸਾਡਾ ਕੁਝ ਵੀ ਨਹੀਂ ਵਿਗਾੜ ਸਕਦੀਆਂ। 10 ਮਈ ਨੂੰ ਸਾਰੇ ਵੋਟਰ, ਖਾਸ ਕਰ ਕੇ ਦਲਿਤ ਸਮਾਜ ਦੇ ਵੋਟਰ, ‘ਆਪ’ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।”ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੂੰ ਕਾਂਗਰਸੀ ਆਗੂਆਂ ਨੂੰ ਡਰਾਉਣ ਅਤੇ ਚੁੱਪ ਕਰਾਉਣ ਦੀਆਂ ਦੀਆਂ ਕੋਸ਼ਿਸ਼ਾਂ ਦਾ ਸਖਤ ਨੋਟਿਸ ਲੈਣਾ ਚਾਹੀਦਾ ਹੈ ਅਤੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਰੋਕਣਾ ਚਾਹੀਦਾ ਹੈ।

Snow
Forest
Mountains
Snow
Forest
the trident news the trident news the trident news the trident news the trident news

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page