ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਿਲੌਰ ‘ਚ ਕੀਤਾ ਚੋਣ ਪ੍ਰਚਾਰ, ਕਰਮਜੀਤ ਕੌਰ ਚੌਧਰੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ

by Sandeep Verma
0 comment
Trident AD
Trident AD

ਜਲੰਧਰ : ਵੀਰਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਵੱਡੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਵੋਟ ਪਾ ਕੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਫਿਲੌਰ ਦੇ ਵੋਟਰਾਂ ਨੂੰ ਆਖਿਆ ਕਿ ਉਹ ‘ਆਪ’, ਭਾਜਪਾ ਜਾਂ ਅਕਾਲੀਆਂ ਨੂੰ ਵੋਟ ਪਾ ਕੇ ਆਪਣੀ ਵੋਟ ਬਰਬਾਦ ਨਾ ਕਰਨ ਅਤੇ ਲੋਕ ਸੇਵਾ ਨੂੰ ਆਪਣਾ ਜੀਵਨ ਸਮਰਪਿਤ ਕਰਨ ਅਤੇ ਜਲੰਧਰ ਵਾਸੀਆਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਅਣਥੱਕ ਮਿਹਨਤ ਕਰਨ ਵਾਲੇ ਸੰਤੋਖ ਸਿੰਘ ਚੌਧਰੀ ਦੀ ਯਾਦ ਨੂੰ ਆਪਣੀ ਵੋਟ ਸਮਰਪਿਤ ਕਰਨ। ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਚਰਨਜੀਤ ਚੰਨੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੇ ਮੁਕਾਬਲੇ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਪੰਜਾਬੀਆਂ ਦਾ ਜੀਵਨ ਸੁਧਾਰਨ ਵੱਲ ਧਿਆਨ ਦੇਣ ਦੀ ਬਜਾਏ ਉਹਨਾਂ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪ੍ਰੇਸ਼ਾਨ ਕਰਨ ਲਈ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ। ‘ਆਪ’ ਸਰਕਾਰ ਨੂੰ ਦਲਿਤ ਵਿਰੋਧੀ ਅਤੇ ਗਰੀਬ ਵਿਰੋਧੀ ਕਰਾਰ ਦਿੰਦਿਆਂ ਚੰਨੀ ਨੇ ਕਿਹਾ ਕਿ ਇਸ ਸਰਕਾਰ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਕੀਲਾਂ ਨੂੰ ਐਡਵੋਕੇਟ ਜਨਰਲ ਦਫ਼ਤਰ ਵਿੱਚ ਅਸਾਮੀਆਂ ਲਈ ਰਾਖਵੇਂਕਰਨ ਦਾ ਲਾਭ ਦੇਣ ਤੋਂ ਇਨਕਾਰ ਕਰ ਦਿੱਤਾ ਸੀ। 12    ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਅਨੁਸੂਚਿਤ ਜਾਤੀ ਦਾ ਉਪ ਮੁੱਖ ਮੰਤਰੀ ਲਗਾਉਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ, ਜਦੋਂ ਕਿ ਉਹ ਜਲੰਧਰ ਜ਼ਿਮਨੀ ਚੋਣ ਵਿੱਚ ਵੀ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਗਰੀਬ ਲੋਕਾਂ ਨੂੰ ਉਨ੍ਹਾਂ ਦਾ ਰਾਸ਼ਨ ਦਾ ਹੱਕ ਵੀ ਨਹੀਂ ਦਿੱਤਾ ਜਾ ਰਿਹਾ ਹੈ। ਚੰਨੀ ਨੇ ਮੀਟਿੰਗਾਂ ਵਿੱਚ ਹਾਜ਼ਰ ਔਰਤਾਂ ਨੂੰ ਸਵਾਲ ਕਰਦਿਆਂ ਆਖਿਆ, ਕੀ ਉਨ੍ਹਾਂ ਨੂੰ 1000 ਰੁਪਏ ਮਿਲੇ ਹਨ, ਜੋ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਇੱਕ ਵੱਡਾ ਵਾਅਦਾ ਸੀ ਚੰਨੀ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਲੋਕ ਸੇਵਾ ਪ੍ਰਤੀ ਵਚਨਬੱਧ ਅਤੇ ਚੌਧਰੀ ਸੰਤੋਖ ਸਿੰਘ ਦੀ ਵਿਰਾਸਤ ਨੂੰ ਅੱਗੇ ਤੋਰਨ ਲਈ ਸਮਰਪਿਤ ਹੈ। ਸਾਬਕਾ ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਜਿਸ ਤਰਾਂ ਚੌਧਰੀ ਸੰਤੋਖ ਸਿੰਘ ਆਪਣੇ ਜੀਵਨ ਦੌਰਾਨ ਜਨਤਾ ਦੀ ਸੇਵਾ ਨੂੰ ਸਮਰਪਿਤ ਰਹੇ, ਉਸੇ ਤਰਾਂ ਕਰਮਜੀਤ ਕੌਰ ਚੌਧਰੀ ਵੀ ਜਲੰਧਰ ਦੇ ਲੋਕਾਂ ਦੀ ਸੇਵਾ ਕਰਨ ਲਈ ਤਿਆਰ ਹੈ। ਆਪਣੇ ਭਾਸ਼ਣ ਦੌਰਾਨ ਕਰਮਜੀਤ ਕੌਰ ਚੌਧਰੀ ਨੇ ਭਾਵੁਕ ਹੁੰਦੇ ਹੋਏ ਆਖਿਆ ਕਿ ਉਹਨਾਂ ਨੂੰ ਆਪਣੇ ਪਤੀ ਦੇ ਦਿਹਾਂਤ ਦਾ ਬੇਹੱਦ ਦਰਦ ਹੈ ਪਰ ਜਲੰਧਰ ਦੇ ਲੋਕਾਂ ਦੀ ਸੇਵਾ ਕਰਨਾ ਉਹਨਾਂ ਦਾ ਫਰਜ਼ ਹੈ ਉਨ੍ਹਾਂ ਕਿਹਾ, “ਮੇਰੇ ਪਤੀ ਨੇ ਜਲੰਧਰ ਹਲਕੇ ਦੇ ਲੋਕਾਂ ਨੂੰ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ, ਅਤੇ ਮੈਂ ਉਹਨਾਂ ਦੇ ਕੰਮਾਂ ਨੂੰ ਜਾਰੀ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੀ।” ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ, “ਮੇਰੇ ਪਿਤਾ ਜੀ ਫਿਲੌਰ ਨੂੰ ਆਪਣੀ ‘ਕਰਮ ਭੂਮੀ’ ਕਹਿੰਦੇ ਸਨ, ਉਹ ਇੱਥੇ ਰਹੇ ਅਤੇ ਆਪਣੇ ਆਖਰੀ ਸਾਹ ਵੀ ਉਹਨਾਂ ਨੇ ਇਸੇ ਧਰਤੀ ‘ਤੇ ਲਏ। ਉਨ੍ਹਾਂ ਲਈ ਪੰਜਾਬ, ਖਾਸ ਕਰਕੇ ਜਲੰਧਰ ਅਤੇ ਇੱਥੋਂ ਦੇ ਲੋਕ ਪਰਿਵਾਰ ਵਾਂਗ ਸਨ ਅਤੇ ਉਨ੍ਹਾਂ ਨੇ ਆਪਣਾ ਜੀਵਨ ਉਹਨਾਂ ਦੀ ਤਰੱਕੀ ਲਈ ਸਮਰਪਿਤ ਕਰ ਦਿੱਤਾ। ਮੈਨੂੰ ਪਤਾ ਹੈ ਕਿ ਇਹ ਇੱਕ ਵੱਡਾ ਕਾਰਜ ਹੈ, ਪਰ ਮੇਰੇ ਮਾਤਾ ਜੀ ਉਹਨਾਂ ਵੱਲੋਂ ਸ਼ੁਰੂ ਕੀਤੇ ਕੰਮਾਂ ਨੂੰ ਜਾਰੀ ਰੱਖਣਗੇ ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸੁਖਪਾਲ ਸਿੰਘ ਭੁੱਲਰ ਤੇ ਗੁਰਬਿੰਦਰ ਸਿੰਘ ਅਟਵਾਲ, ਸ਼ਵੇਤਾ ਰਾਜ ਚੌਧਰੀ, ਤਰਸੇਮ ਸਿੰਘ ਸਿਆਲਕਾ, ਨਛੱਤਰ ਸਿੰਘ ਕਲਸੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਲੱਲੀਆਂ ਤੇ ਗੁਰਪ੍ਰੀਤ ਕੌਰ, ਫਿਲੌਰ ਨਗਰ ਕੌਂਸਲ ਪ੍ਰਧਾਨ ਮਹਿੰਦਰ ਰਾਮ ਚੂੰਬਰ ਸ਼ਾਮਲ, ਗੁਰਾਇਆ ਨਗਰ ਪ੍ਰਧਾਨ ਕਮਲਦੀਪ ਸਿੰਘ ਬਿੱਟੂ, ਫਿਲੌਰ ਬਲਾਕ ਪ੍ਰਧਾਨ ਦਵਿੰਦਰ ਸਿੰਘ ਲਸਾੜਾ, ਰੁੜਕਾ ਕਲਾਂ ਬਲਾਕ ਪ੍ਰਧਾਨ ਰਾਕੇਸ਼ ਦੁੱਗਲ, ਅਨੇਕਾਂ ਨਗਰ ਕੌਂਸਲਰ, ਸਰਪੰਚ ਅਤੇ ਪੰਚ ਆਦਿ ਹਾਜ਼ਰ ਸਨ।

Snow
Forest
Mountains
Snow
Forest
the trident news the trident news the trident news the trident news the trident news

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page