ਜਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਵਾਤਾਰਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਜਿਲ੍ਹਾ ਕਚਿਹਰੀਆਂ ਜਲੰਧਰ ਵਿੱਖੇ ਸ਼੍ਰੀ ਨਿਰਭਉ ਸਿੰਘ ਗਿੱਲ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਵੱਲੋਂ ਰੁੱਖ ਲਗਾਏ ਗਏ। ਇਸ ਮੌਕੇ ਤੇ ਉਨ੍ਹਾਂ ਨੇ ਦੱਸਿਆ ਵਾਤਾਵਰਨ ਦਿਵਸ ਵਾਤਾਵਰਨ ਦੀਆਂ ਸਮਸਿੱਆਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਲਈ ਪ੍ਰੇਰਿਤ ਕਰਨ ਲਈ ਮਨਾਇਆ ਜਾਂਦਾ ਹੈ। ਲੋਕਾਂ ਨੂੰ ਵਾਤਾਵਰਨ ਨਾਲ ਜੁੜੀਆਂ ਸਮੱਸਿਆਵਾਂ, ਜੋ ਕਿ ਆਉਣ ਵਾਲੇ ਸਮੇਂ ਵਿੱਚ ਵੱਡੀਆਂ ਸਮੱਸਿਆਵਾਂ ਬਣਨ ਜਾ ਰਹੀਆਂ ਹਨ, ਪ੍ਰਤੀ ਸਚੇਤ ਹੋਣਾ ਚਾਹੀਦਾ ਹੈ। ਆਉਣ ਵਾਲੀ ਪੀੜੀ ਨੂੰ ਵੱਡੀਆਂ ਸਮੱਸਿਆਵਾਂ ਤੋਂ ਬਚਾਉਣ ਲਈ ਸਮੇਂ ਸਿਰ ਸਖਤ ਕਦਮ ਚੁੱਕਣੇ ਜਰੂਰੀ ਹਨ। ਹਰ ਵਿਅਕਤੀ ਨੂੰ ਵਾਤਾਵਰਨ ਦੀ ਸੰਭਾਲ ਕਰਨਾ ਆਪਣਾ ਫਰਜ਼ ਸਮਝਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰੁੱਖ ਵਾਤਾਵਰਨ ਦੇ ਸੰਤੁਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਅਸੀਂ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਦੇ ਸੰਤੁਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਾਂ। ਉਨ੍ਹਾਂ ਆਖਿਆ ਕਿ ਹਰ ਮਨੁੱਖ ਨੂੰ ਹਰ ਸਾਲ ਜਿੱਥੇ ਦਰਖਤ ਲਗਾਉਣੇ ਚਾਹੀਦੇ ਹਨ ਉੱਥੇ ਹੀ ਇਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ।
ਇਸ ਮੌਕੇ ਤੇ ਡਾ. ਗਗਨਦੀਪ ਕੌਰ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ, ਸ਼੍ਰੀ ਪਰਿੰਦਰ ਸਿੰਘ ਸਿਵਲ ਜੱਜ (ਸੀਨੀਅਰ ਡਵੀਜ਼ਨ) ਅਤੇ ਸ਼੍ਰੀ ਅਮਿਤ ਗਰਗ (ਚੀਫ ਜੁਡੀਸ਼ੀਅਲ ਮੈਜੀਸਟ੍ਰੇਟ) ਵੀ ਮੌਜੂਦ ਸਨ। ਇਸੇ ਤਰਾਂ ਸਬ ਡਵੀਜਨ ਦੀਆ ਕਚਿਹਰੀਆਂ ਵਿੱਖੇ ਵਾਤਾਵਰਨ ਦਿਵਸ ਦੇ ਮੌਕੇ ਤੇ ਰੁੱਖ ਲਗਾਏ ਗਏ।