ਜਲੰਧਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਵਿਧਾਨ ਸਭਾ ਦੀ ਪੰਚਾਇਤੀ ਰਾਜ ਵਿਭਾਗ ਤੇ ਅਨੁਮਾਨ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮਾਜ ਭਲਾਈ ਵਿਭਾਗ ਅਤੇ ਲੋਕ ਲੇਖਾ ਕਮੇਟੀ ਦੇ ਮੈਂਬਰ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਵਿਧਾਇਕ ਕੋਟਲੀ ਵਲੋਂ ਪੰਜਾਬ ਵਿਧਾਨ ਸਭਾ ਅੰਦਰ ਲੋਕ ਲੇਖਾ ਕਮੇਟੀ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਗਈ ਸੀ ਜਿਸ ‘ਚ ਬਹੁਤ ਅਹਿਮ ਨੁਕਤੇ ਸ਼ਾਮਲ ਸਨ। ਸ. ਕੋਟਲੀ ਨੇ ਕਿਹਾ ਕਿ ਸਮਾਜ ਭਲਾਈ ਤੇ ਲੋਕ ਲੇਖਾ ਕਮੇਟੀ ਵਿੱਚ ਨਿਭਾਈਆਂ ਜ਼ਿੰਮੇਵਾਰੀਆਂ ਨੂੰ ਦੇਖਦਿਆਂ ਜੋ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਮਾਣਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਵਲੋਂ ਦਿੱਤੀਆਂ ਗਈਆਂ ਹਨ ਉਹ ਉਸ ਨੂੰ ਤਨਦੇਹੀ ਤੇ ਲਗਨ ਨਾਲ ਨਿਭਾਉਣਗੇ ਅਤੇ ਵਿਭਾਗਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਹਿਮ ਸੁਝਾਅ ਦੇਣਗੇ।