ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਵਿਰੋਧੀ ਸਰਕਾਰ : ਅੰਮ੍ਰਿਤਪਾਲ ਭੌਂਸਲੇ

by Sandeep Verma
0 comment
Trident AD

ਜਲੰਧਰ :  ਬਹੁਜਨ ਸਮਾਜ ਦੇ ਨੌਜਵਾਨ ਆਗੂ ਅਤੇ ਅੰਬੇਡਕਰ ਸੈਨਾ ਆਫ਼ ਇੰਡੀਆ ਦੇ ਮੁਖੀ ਅੰਮ੍ਰਿਤਪਾਲ ਭੌਂਸਲੇ ਨੇ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਨੇ ਭਗਵੰਤ ਮਾਨ ਸਰਕਾਰ ਦਲਿਤ ਸਮਾਜ ਤੇ ਸਮਾਜ ਦੇ ਆਗੂਆਂ ਦਾ ਨਿਰੰਤਰ ਅਪਮਾਨ ਕਰ ਰਹੀ ਹੈ ਪਹਿਲਾਂ ਜਲੰਧਰ ਅੰਦਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ਨੂੰ ਲੈਕੇ ਪੁਲਿਸ ਵਲੋਂ ਦਲਿਤ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਆਗੂ ਨੂੰ ਬੁਲਾ ਕੇ ਉਹਨਾਂ ਦੀ ਗੱਲ ਅੱਖੋਂ ਪਰੋਖੇ ਕਰਕੇ ਅਤੇ ਮੀਟਿੰਗ ਵਿੱਚ ਨਾ ਆ ਕੇ ਸਮਾਜ ਦਾ ਨਿਰਾਦਰ ਕੀਤਾ ਗਿਆ ਅਤੇ ਹੁਣ ਚੰਡੀਗੜ੍ਹ ਵਿੱਚ ਸੰਤ ਸਮਾਜ ਤੇ ਦਲਿਤ ਸਮਾਜ ਦੇ ਆਗੂਆਂ ਨੂੰ ਮੀਟਿੰਗ ਦਾ ਸੱਦਾ ਦੇ ਕੇ ਮੁੱਖ ਮੰਤਰੀ ਪੰਜਾਬ ਵਲੋਂ ਨਾ ਮਿਲਣਾ ਦਲਿਤ ਸਮਾਜ ਨੂੰ ਉਨ੍ਹਾਂ ਦੀ ਪੰਜਾਬ ਅੰਦਰ ਹੈਸੀਅਤ ਕੀ ਹੈ ਦਰਸਾਉਣ ਦਾ ਯਤਨ ਕੀਤਾ ਗਿਆ ਹੈ। ਬਹੁਜਨ ਸਮਾਜ ਦੇ ਆਗੂ ਅੰਮ੍ਰਿਤਪਾਲ ਭੌਂਸਲੇ ਨੇ ਸਾਰੇ ਮਸਲੇ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਪੰਜਾਬ ਅੰਦਰ ਬਹੁ- ਚਰਚਿਤ ਮਸਲੇ ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਬਣਾ ਕੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਲੋਕਾਂ ਦੇ ਖਿਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈਕੇ ਮੋਹਾਲੀ ਵਿਖੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਵਲੋਂ ਲੱਗੇ ਪੱਕੇ ਧਰਨੇ ਦੇ ਆਗੂਆਂ ਵਲੋਂ ਪਿਛਲੇ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਤੇ ਸਰਕਾਰ ਦੇ ਕੰਨ ਨਾ ਜੂੰ ਸਰਕਣ ਕਾਰਨ ਬੀਂਤੇ ਦਿਨੀਂ 1 ਜੂਨ ਨੂੰ ਮੁਹਾਲੀ ਵਿਖੇ ਦਲਿਤ ਜੱਥੇਬੰਦੀਆਂ ਤੇ ਸੰਤ ਸਮਾਜ ਵਲੋਂ ਵੱਡਾ ਇਕੱਠ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ ਰੱਖਿਆ ਗਿਆ ਸੀ। ਜਿਸ ਵਿੱਚ ਆਗੂ ਮੰਗ ਕਰ ਰਹੇ ਹਨ ਕਿ ਉਨ੍ਹਾਂ ਵਿਅਕਤੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਵੇ ਜਿਹੜੇ ਜਰਨਲ ਵਰਗ ਵਿੱਚ ਹੋਣ ਦੇ ਬਾਵਜੂਦ ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਬਣਾ ਕੇ ਨੌਕਰੀਆਂ ਕਰ ਰਹੇ ਹਨ। ਉਨ੍ਹਾਂ ਖਿਲਾਫ਼ ਮੁਕੱਦਮਾ ਦਰਜ ਹੋਵੇ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਜਾਵੇ ਅਤੇ ਉਨ੍ਹਾਂ ਤੇ 420, ਐਸ.ਸੀ. ਐਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਜੋ ਉਨ੍ਹਾਂ ਨੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ ਹੈ ਉਸ ਦੀ ਰਿਕਵਰੀ ਕੀਤੀ ਜਾਵੇ। ਪਰ 1 ਜੂਨ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਆਪਣਾ ਓ ਐਸ ਡੀ ਭੇਜ ਕੇ ਸੰਤ ਸਮਾਜ ਤੇ ਦਲਿਤ ਸਮਾਜ ਦੇ ਆਗੂਆਂ ਨੂੰ ਮਿਲਣ ਦਾ ਵਾਅਦਾ ਕੀਤਾ ਸੀ ਕਿ ਉਹ 9 ਜੂਨ ਨੂੰ ਆਗੂਆਂ ਨਾਲ ਮੀਟਿੰਗ ਕਰਨਗੇ। ਪਰ ਅੱਜ ਜਦੋਂ ਸੰਤ ਸਮਾਜ ਤੇ ਦਲਿਤ ਸਮਾਜ ਦੇ ਆਗੂ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੁੱਜੇ ਤਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਉਨ੍ਹਾਂ ਨਾਲ ਮੀਟਿੰਗ ਕਰਨ ਲਈ ਨਹੀਂ ਪੁੱਜੇ ਜਦਕਿ ਇਸ ਸੰਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਤੇ ਓ.ਐਸ.ਡੀ. ਤੇ ਲਿਖਤੀ ਤੌਰ ਤੇ ਵਿਸ਼ਵਾਸ ਦਿਵਾਇਆ ਸੀ ਤੇ ਮੀਟਿੰਗ ਦਾ ਸੱਦਾ ਦਿੱਤਾ ਸੀ। ਜਦੋਂ ਮੁੱਖ ਮੰਤਰੀ ਪੰਜਾਬ ਵਾਅਦੇ ਮੁਤਾਬਕ ਸੰਤ ਸਮਾਜ ਤੇ ਦਲਿਤ ਸਮਾਜ ਦੇ ਆਗੂਆਂ ਨੂੰ ਮਿਲਣ ਨਹੀਂ ਪੁੱਜੇ ਤਾਂ ਆਗੂਆਂ ਨੇ ਸਮੂਹਿਕ ਤੌਰ ਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਅੱਗੇ ਵਧਣ ਦਾ ਫੈਸਲਾ ਲਿਆ ਤਾਂ ਚੰਡੀਗੜ੍ਹ ਪੁਲਿਸ ਵਲੋਂ ਰਵਿਦਾਸੀਆਂ ਸਮਾਜ ਤੇ ਵਾਲਮੀਕਿ ਸਮਾਜ ਦੇ ਸੰਤ ਸਮਾਜ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਸ੍ਰੀ ਭੌਂਸਲੇ ਨੇ ਕਿਹਾ ਕਿ ਇਹ ਅਤਿ ਨਿੰਦਣਯੋਗ ਤੇ ਨਾ ਸਹਿਣਯੋਗ ਘਟਨਾ ਹੈ ਇਸ ਨਾਲ ਸਮੁੱਚੇ ਸਮਾਜ ਦਾ ਦਲਿਤ ਸਮਾਜ ਦਾ ਨਿਰਾਦਰ ਹੋਇਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਵਿਰੋਧੀ ਸਰਕਾਰ ਹੈ ਜਿਸ ਦਲਿਤ ਸਮਾਜ ਦੀਆਂ ਹੱਕੀ ਮੰਗਾਂ ਤੇ ਦਲਿਤ ਸਮਾਜ ਦੇ ਸੰਤ ਸਮਾਜ ਤੇ ਦਲਿਤ ਸਮਾਜ ਦੇ ਆਗੂਆਂ ਦੀ ਕੋਈ ਪ੍ਰਵਾਹ ਨਹੀਂ ਹੈ। ਬਹੁਜਨ ਸਮਾਜ ਦੇ ਆਗੂ ਅੰਮ੍ਰਿਤਪਾਲ ਭੌਂਸਲੇ ਨੇ ਅੱਗੇ ਕਿਹਾ ਕਿ ਇਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭੁਗਤਣਾ ਪਵੇਗਾ ਉਨ੍ਹਾਂ ਨੇ ਪੰਜਾਬ ਦੇ ਦਲਿਤ ਸਮਾਜ ਦੇ ਲੋਕਾਂ ਨੂੰ ਆਪ ਸਰਕਾਰ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ।

Trident AD
Trident AD

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786