ਪੰਜਾਬ ਸਰਕਾਰ ਵਲੋਂ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਧਾਰਕਾਂ ਲਈ ਪੈਨਸ਼ਨਾਂ ਸੰਬੰਧੀ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਕਿ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ ਲਗਵਾਉਣ ਲਈ ਜਨਮ ਸਰਟੀਫਿਕੇਟ ਜਾਂ ਦਸਵੀਂ ਦਾ ਸਰਟੀਫਿਕੇਟ ਜਾਂ ਸਕੂਲ ਛੜਨ ਦਾ ਸਰਟੀਫਿਕੇਟ ਦੇਣਾ ਜ਼ਰੂਰੀ ਕੀਤਾ ਸੀ ਜਿਸ ਦੇ ਸੰਬੰਧੀ ਵਿਚ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਦੀ ਅਗਵਾਈ ਵਿੱਚ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਵੀ ਫੂਕਿਆ ਸੀ , ਜਿਸ ਸੰਬੰਧੀ ਸਰਕਾਰ ਵਲੋਂ ਆਪਣਾ ਇਹ ਆਦੇਸ਼ ਵਾਪਸ ਲੈ ਲਿਆ ਹੈ ਰਜਿੰਦਰ ਬੇਰੀ ਨੇ ਕਿਹਾ ਕਿ ਸਰਕਾਰ ਨੂੰ ਆਦੇਸ਼ ਜਾਰੀ ਕਰਨ ਤੋਂ ਪਹਿਲਾ ਇਹ ਸੋਚਣ ਚਾਹੀਦਾ ਹੈ ਕਿ ਇਹੋ ਜਿਹੇ ਆਦੇਸ਼ਾਂ ਦਾ ਆਮ ਜਨਤਾ ਉਪਰ ਕਿ ਅਸਰ ਪਵੇਗਾ







