ਜਿਲਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਜੋ ਵਾਧਾ ਕੀਤਾ ਗਿਆ ਹੈ ਇਹ ਸਰਾਸਰ ਧੋਖਾ ਹੈ I ਪੰਜਾਬ ਸਰਕਾਰ ਵਲੋਂ ਕੁੱਝ ਦਿਨ ਪਹਿਲਾਂ ਬਿਜਲੀ ਦੇ ਰੇਟਾਂ ਵਿੱਚ ਵਾਧਾ ਕੀਤਾ ਗਿਆ ਤੇ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿਤਾ ਗਿਆ ਹੈ I ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋ ਪਹਿਲਾਂ ਇਨਾਂ ਦੇ ਲੀਡਰ ਕਹਿੰਦੇ ਸਨ ਕਿ ਸਾਡੀ ਸਰਕਾਰ ਬਣਨ ਤੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ ਪਰ ਇਹ ਸਭ ਉਸ ਦੇ ਉਲਟ ਹੋ ਰਿਹਾ ਹੈ I ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਗਲ ਕਰੀਏ ਤਾਂ ਰੋਜ਼ਾਨਾ ਡਕੈਤੀਆਂ ਹੋ ਰਹੀਆਂ ਹਨ ਪਰ ਮੁੱਖ ਮੰਤਰੀ ਸਾਹਿਬ ਨੂੰ ਸਟੇਜਾਂ ਉਪਰੋ ਕਹਾਣੀਆਂ ਅਤੇ ਚੁਟਕਲੇ ਸੁਣਾਉਣ ਤੋਂ ਇਲਾਵਾ ਕੁੱਝ ਨਹੀਂ ਆਉਂਦਾ I ਆਪਣੇ 16 ਮਹੀਨਿਆਂ ਦੇ ਕਾਰਜਕਾਲ ਵਿੱਚ ਇਹ ਸਰਕਾਰ ਹਜਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ I ਪੰਜਾਬ ਦਾ ਹਾਲਾਤ ਦਿਨੋ ਦਿਨ ਬਦ ਤੋਂ ਬਦਤਰ ਹੋ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਦੂਜੇ ਰਾਜਾਂ ਵਿੱਚ ਇਸ਼ਤਿਹਾਰਬਾਜੀ ਕਰਕੇ ਆਪਣੇ ਨੰਬਰ ਬਣਾ ਰਹੀ ਹੈ ਅਤੇ ਲੋਕਾਂ ਦੇ ਟੈਕਸਾਂ ਦੇ ਕਰੋੜਾਂ ਰੁਪਏ ਆਪਣੇ ਨੰਬਰ ਬਣਾਉਣ ਵਿੱਚ ਲਗੀ ਹੈ I







