ਮਾਨਯੋਗ ਕਮਿਸ਼ਨਰ ਪੁਲਿਸ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕੰਵਲਪ੍ਰੀਤ ਸਿੰਘ ਚਾਹਲ ਪੀ ਪੀ ਐਸ, ਏ ਡੀ ਸੀ ਪੀ ਟਰੈਫਿਕ ਵੱਲੋਂ ਟਰੈਫਿਕ ਸਟਾਫ ਵਿੱਚ ਤਾਇਨਾਤ ਐਨਜੀਓ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਦਾ ਮੰਤਵ ਸ਼ਹਿਰ ਵਿਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬਾਰ ਬਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਗਲਤ ਢੰਗ ਨਾਲ ਚੌਂਕਾਂ ਵਿੱਚ ਯਾ ਸੜਕ ਤੇ ਪਾਰਕਿੰਗ ਹੋਣ ਵਾਲੀਆਂ ਗੱਡੀਆਂ ਨੂੰ ਟੋ ਕਰਨ ਵਾਲੀਆਂ ਗੱਡੀਆਂ ਦਾ ਇਸਤੇਮਾਲ ਕਰਨ ਅਤੇ ਵੱਧ ਤੋਂ ਵੱਧ ਚਲਾਨ ਕਰਨ ਅਤੇ ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾਉਣ ਵਾਲੇ ਮੋਟਰਸਾਈਕਲਾਂ ਨੂੰ ਤੁਰੰਤ ਚਲਾਨ ਕਰਕੇ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਡਿਊਟੀ ਵਿੱਚ ਕੁਤਾਹੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਰੱਪਸ਼ਨ ਪ੍ਰਤੀ ਜ਼ੀਰੋ ਟੌਲਰੈਂਸ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ।







