ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਬਤੌਰ ਡਿਪਟੀ ਕਮਿਸ਼ਨਰ ਜਲੰਧਰ ਅਹੁਦਾ ਸੰਭਾਲ ਲਿਆ

by Sandeep Verma
0 comment
Trident AD

ਵਿਸ਼ੇਸ਼ ਸਾਰੰਗਲ , (ਆਈ ਏ ਐਸ) ਵੱਲੋਂ ਅੱਜ ਬਤੌਰ ਡਿਪਟੀ ਕਮਿਸ਼ਨਰ ਜਲੰਧਰ ਅਹੁਦਾ ਸੰਭਾਲ ਲਿਆ ਗਿਆ । ਉਨਾਂ ਕਿਹਾ ਕਿ ਜਲੰਧਰ ਜਿਲੇ ਵਿੱਚ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਅਤੇ ਵਿਕਾਸ ਕੰਮਾਂ ਨੂੰ ਤੇਜ਼ ਕਰਨਾ ਉਨਾਂ ਦੀ ਪਹਿਲ ਕਦਮੀ ਹੋਵੇਗੀ । ਉਨਾਂ ਖੇਡ ਉਦਯੋਗ ਦੀ ਉੱਨਤੀ ਵੱਲ ਵਿਸ਼ੇਸ਼ ਧਿਆਨ ਦੇਣ ਦੀ ਵਚਨਬੱਧਤਾ ਦੁਹਰਾਈ । ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ । ਉਨਾਂ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ । ਇਸ ਮੌਕੇ ਜਿਲੇ ਦੇ ਸਮੂਹ ਉੱਚ ਅਧਿਕਾਰੀ ਤੇ ਸਾਰੰਗਲ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ ।

Trident AD
Trident AD

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786