ਜਲੰਧਰ : ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਕੁਲਦੀਪ ਸਿੰਘ ਚਾਹਲ ਆਈ ਪੀ ਐੱਸ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਹਰਵਿੰਦਰ ਸਿੰਘ ਵਿਰਕ ਪੀਪੀਐਸ, ਡੀਸੀਪੀ ਇਨਵੈਸਟੀਗੇਸ਼ਨ ਜੀ ਵੱਲੋਂ ਦਫਤਰ ਪੁਲਿਸ ਕਮਿਸ਼ਨਰ ਵਿਖੇ ਕਰਾਈਮ ਮੀਟਿੰਗ ਕੀਤੀ ਗਈ ਜਿਸ ਵਿੱਚ ਕਮਿਸ਼ਨਰੇਟ ਦੇ ਸਾਰੇ ਥਾਣਾ ਮੁਖੀ,ਚੌਂਕੀ ਇੰਚਾਰਜ ਹਾਜ਼ਰ ਸਨ। ਮਾਨਯੋਗ ਡੀਸੀਪੀ ਸਾਹਿਬ ਵੱਲੋਂ ਐਨਡੀਪੀਐਸ ਐਕਟ ਦੇ ਮੁਕੱਦਮਾ ਬਾਰੇ ਵਿਸ਼ੇਸ਼ ਤੌਰ ਤੇ ਫੋਕਸ ਕੀਤਾ ਗਿਆ ਅਤੇ ਕਿਹਾ ਕਿ ਜਿਹੜੇ ਵੀ ਇਨ੍ਹਾਂ ਕੇਸਾਂ ਵਿਚ ਸ਼ਾਮਲ ਅਪਰਾਧੀ ਹਨ ਉਨ੍ਹਾਂ ਦੀ ਪ੍ਰਾਪਰਟੀ ਅਟੈਚ ਕੀਤੀ ਜਾਵੇ ਹਰ ਹਾਲਤ ਵਿਚ ਸਖਤ ਕਾਨੂੰਨੀ ਕਾਰਵਾਈ ਅਤੇ ਹੋਰ ਮੁਕੱਦਮੇ ਦਰਜ ਕਰਕੇ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਦਿੱਤੀ ਜਾਵੇ ਅਤੇ ਹੋਰ ਕਨੂੰਨੀ ਕਾਰਵਾਈ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਹਰ ਥਾਣਾ ਖੇਤਰ ਵਿਚ ਕਰਿਮੀਨਲ ਪ੍ਰਵਿਰਤੀ ਦੇ ਵਿਅਕਤੀਆਂ ਨੂੰ ਨੱਥ ਪਾਉਣ ਲਈ ਆਖਿਆ ਕਿ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਤੇ ਕਰਾਇਮ ਫ੍ਰੀ ਮਾਹੌਲ ਪ੍ਰਦਾਨ ਕਰਨ ਲਈ ਸਭ ਤੋਂ ਪਹਿਲਾਂ ਭਗੌੜੇ ਵਿਅਕਤੀਆਂ ਦੀ ਗ੍ਰਿਫਤਾਰੀ ਬਹੁਤ ਜ਼ਰੂਰੀ ਹੈ ਸ਼ਹਿਰ ਵਿਚ ਨਜਾਇਜ਼ ਲਾਟਰੀ, ਦੜਾ ਸੱਟਾ ਸਮੇਤ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮਾਨਯੋਗ ਕਮਿਸ਼ਨਰ ਪੁਲਿਸ ਸਾਹਿਬ ਵੱਲੋਂ ਮਿਲੀਆਂ ਹਿਦਾਇਤਾਂ ਬਾਰੇ ਮੀਟਿੰਗ ਵਿੱਚ ਉਪਸਥਿਤ ਥਾਣਾ ਮੁਖੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਹੁਕਮਾਂ ਦੀ ਪਾਲਣਾ ਸਖਤੀ ਨਾਲ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ।